ਲੁਧਿਆਣਾ ‘ਚ ਵਿਦੇਸ਼ੀ ਵਿਦਿਆਰਥਣ ਦਾ ਕੀਤਾ ਬਲਾਤਕਾਰ, ਆਰੋਪੀ ਪੀੜਤ ਨੂੰ ਬਹਾਨੇ ਨਾਲ ਲੈ ਕੇ ਗਿਆ ਸੀ ਘਰ

ਲੁਧਿਆਣਾ ਵਿੱਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿੰਬਾਬਵੇ ਦੀ ਰਹਿਣ ਵਾਲੀ ਵਿਦਿਆਰਥਣ ਖੰਨਾ ਦੇ ਇੱਕ ਪ੍ਰਾਈਵੇਟ ਕਾਲਜ ਵਿੱਚ ਪੜ੍ਹਦੀ ਹੈ। ਦੂਜੇ ਪਾਸੇ ਜਿਸ ਵਿਦਿਆਰਥੀ ‘ਤੇ ਦੋਸ਼ ਲਗਾਇਆ ਗਿਆ ਹੈ, ਉਹ ਅਫਰੀਕਾ ਦੇ ਲਾਈਬੇਰੀਆ ਦਾ ਰਹਿਣ ਵਾਲਾ ਹੈ। ਦੋਵੇਂ ਕਾਲਜ ਵਿੱਚ ਇਕੱਠੇ ਪੜ੍ਹਦੇ ਹਨ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।ਲੜਕੀ ਕਾਲਜ ਦੇ ਕੋਲ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ। ਮੁਲਜ਼ਮ ਦੀ ਪਛਾਣ ਪ੍ਰੋਮਿਸ ਵਜੋਂ ਹੋਈ ਹੈ। ਉਸ ਦਾ ਘਰ ਵੀ ਲੜਕੀ ਦੇ ਘਰ ਦੇ ਨੇੜੇ ਹੀ ਹੈ। ਦੱਸਿਆ ਗਿਆ ਹੈ ਕਿ ਲੜਕੀ ਰਾਤ ਸਮੇਂ ਆਪਣੇ ਘਰ ਦੇ ਬਾਹਰ ਬੈਠੀ ਸੀ। ਇਸ ਦੌਰਾਨ ਪ੍ਰੋਮਿਸ ਨੇ ਉਸ ਨੂੰ ਖਾਣਾ ਬਣਾਉਣ ਲਈ ਕਿਹਾ। ਪ੍ਰੋਮਿਸ ਆਪਣੇ ਸਾਥੀਆਂ ਨਾਲ ਘਰ ਵਿਚ ਸ਼ਰਾਬ ਪੀ ਰਿਹਾ ਸੀ। ਜਿਵੇਂ ਹੀ ਉਹ ਖਾਣਾ ਬਣਾਉਣ ਲੱਗੀ, ਉਸ ਨੇ ਉਸ ਨਾਲ ਛੇੜਛਾੜ ਸ਼ੁਰੂ ਕਰ ਦਿੱਤੀ। ਜਦੋਂ ਉਸਨੇ ਵਿਰੋਧ ਕੀਤਾ ਤਾਂ ਉਸਦੀ ਕੁੱਟਮਾਰ ਕੀਤੀ ਗਈ ਅਤੇ ਜ਼ਬਰਦਸਤੀ ਕੀਤੀ ਗਈ। ਪੀੜਤਾ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਹੈ। ਜਾਂਚ ਵਿੱਚ ਬਲਾਤਕਾਰ ਦੀ ਪੁਸ਼ਟੀ ਹੋਈ ਹੈ। ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *