ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੰਡਨ ਜਾਣ ਲਈ ਪੁੱਜੀ ਸੀ। ਖਬਰ ਹੈ ਕਿ ਉਨ੍ਹਾਂ ਦੀ ਪਤਨੀ ਨੂੰ ਏਅਰਪੋਰਟ ਉਤੇ ਪੁਛਗਿਛ ਲਈ ਰੋਕਿਆ ਗਿਆ ਹੈ। ਉਹ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਜਾ ਰਹੀ ਸੀ।ਏਅਰਪੋਰਟ ਅਥਾਰਟੀ ਵੱਲੋਂ ਉਨ੍ਹਾਂ ਤੋਂ ਪੁਛਗਿੱਛ ਕੀਤੀ ਜਾ ਰਹੀ ਹੈ। ਕਿਰਨਦੀਪ ਸਵੇਰੇ 11.30 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚੀ। ਉਨ੍ਹਾਂ ਦੁਪਹਿਰ 1.30 ਵਜੇ ਲੰਡਨ ਲਈ ਫਲਾਈਟ ਫੜਨੀ ਸੀ। ਇਮੀਗ੍ਰੇਸ਼ਨ ਵਿਭਾਗ ਉਸ ਤੋਂ ਪੁੱਛਗਿੱਛ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਬਿਆਨ ਜਾਰੀ ਕੀਤਾ ਹੈ ਕਿ ਉਨ੍ਹਾਂ ਨੇ ਕਿਰਨਦੀਪ ਕੌਰ ਨੂੰ ਨਜ਼ਰਬੰਦ ਨਹੀਂ ਕੀਤਾ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਪਹਿਲਾਂ ਜਾਰੀ ਕੀਤੇ ਲੁੱਕਆਊਟ ਨੋਟਿਸ ਦੇ ਆਧਾਰ ‘ਤੇ ਉਸ ਨੂੰ ਫਲਾਈਟ ‘ਚ ਸਵਾਰ ਹੋਣ ਤੋਂ ਰੋਕ ਦਿੱਤਾ ਸੀ। ਪੰਜਾਬ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਨਹੀਂ ਲਿਆ ਹੈ। ਕਿਰਨਦੀਪ ਐਨ.ਆਰ.ਆਈ. ਹੈ, ਉਨ੍ਹਾਂ ‘ਤੇ ਬਰਤਾਨੀਆ ਵਿਚ ਬੱਬਰ ਖਾਲਸਾ ਨਾਲ ਸਬੰਧ ਰੱਖਣ ਅਤੇ ਫੰਡਿੰਗ ਕਰਨ ਦਾ ਵੀ ਦੋਸ਼ ਲੱਗੇ ਸੀ। ਕਿਰਨਦੀਪ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਕਿਰਨਦੀਪ ਨੇ ਕਿਹਾ ਸੀ ਕਿ ਮੈਂ ਕਾਨੂੰਨੀ ਤੌਰ ‘ਤੇ ਭਾਰਤ ‘ਚ ਰਹਿ ਰਹੀ ਹਾਂ। ਮੈਂ ਇੱਥੇ 180 ਦਿਨ ਰਹਿ ਸਕਦੀ ਹਾਂ। ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਹੈ। ਉਸ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਇਸ ਸਾਲ ਫਰਵਰੀ ਵਿੱਚ ਕਿਰਨਦੀਪ ਕੌਰ, ਜੋ ਕਿ ਯੂਕੇ ਦੀ ਇੱਕ ਐਨਆਰਆਈ ਨਾਲ ਵਿਆਹ ਕੀਤਾ ਸੀ। ਫਰਵਰੀ ਵਿੱਚ ਅੰਮ੍ਰਿਤਪਾਲ ਨਾਲ ਵਿਆਹ ਕਰਨ ਤੋਂ ਬਾਅਦ, ਕਿਰਨਦੀਪ ਕੌਰ ਪੰਜਾਬ ਵਿੱਚ ਸ਼ਿਫਟ ਹੋ ਗਈ ਅਤੇ ਇਸ ਸਮੇਂ ਅੰਮ੍ਰਿਤਪਾਲ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਰਹਿ ਰਹੀ ਸੀ।