ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ- CM ਮਾਨ

ਅੱਜ ਦੁਪਹਿਰ ਵੇਲੇ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੰਦਾ ਕੀਤੀ ਹੈ। ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖਸ਼ਿਆ ਨਹੀਂ ਜਾਵੇਗਾ.. ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸਨੂੰ ਸਖਤ ਤੋਂ ਸਖ਼ਤ ਸਜ਼ਾ ਮਿਲੇਗੀ…ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਭ ਤੋਂ ਪਹਿਲਾਂ ਹੈ… ਦਸ ਦਈਏ ਕਿ ਅੱਜ ਦੁਪਹਿਰ ਵੇਲੇ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਨੌਜਵਾਨ ਗੁਰੂ ਘਰ ਅੰਦਰ ਦਾਖਲ ਹੋ ਗਿਆ ਤੇ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਨੌਜਵਾਨ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਤੇ ਗ੍ਰੰਥੀ ਸਿੰਘ ਦੀ ਵੀ ਕੁੱਟਮਾਰ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੰਗਤ ਨੇ ਉਸ ਨੂੰ ਕਾਬੂ ਕਰ ਲਿਆ। ਬਾਅਦ ਵਿਚ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ ਹੈ। ਇਸ ਤੋਂ ਬਾਅਦ ਸੰਗਤ ਨੇ ਮੋਰਿੰਡਾ ਥਾਣੇ ਦਾ ਘਿਰਾਉ ਕਰ ਦਿੱਤਾ ਹੈ ਅਤੇ ਮੁਲਜ਼ਮ ਨੂੰ ਸੰਗਤ ਹਵਾਲੇ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਘਟਨਾ ਦਾ ਪਤਾ ਚਲਦਿਆਂ ਹੀ ਮੌਕੇ ਉਤੇ ਉਚ ਪੁਲਿਸ ਅਧਿਕਾਰੀ ਪੁੱਜ ਗਏ ਅਤੇ ਸੰਗਤ ਨੂੰ ਸਾਂਤੀ ਬਣਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਉਧਰ, ਰੋਹ ਵਿਚ ਆਈ ਸੰਗਤ ਨੇ ਸੜਕ ਜਾਮ ਕਰਕੇ ਮੰਗ ਕੀਤੀ ਕਿ ਮੁਲਜ਼ਮ ਨੂੰ ਉਨ੍ਹਾਂ ਹਵਾਲੇ ਕੀਤਾ ਜਾਵੇ। ਜਿਸ ਤੋਂ ਬਾਅਦ ਮਾਮਲਾ ਭਖ ਗਿਆ। ਮੌਕੇ ਉਤੇ ਪਹੁੰਚੀ ਪੁਲਿਸ ਧਰਨਾ ਦੇ ਰਹੀ ਸੰਗਤ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Leave a Reply

Your email address will not be published. Required fields are marked *