ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ‘ਤੇ ਪੰਜਾਬ ਦੇ ਮੌਜੂਦਾ CM ਭਗਵੰਤ ਮਾਨ ਪਹੁੰਚ ਗਏ ਹਨ। CM ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਦੱਸ ਦੇਈਏ ਕਿ ਮੰਗਲਵਾਰ ਰਾਤ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਪ੍ਰਕਾਸ਼ ਸਿੰਘ ਬਾਦਲ ਨੇ 95 ਸਾਲ ਦੀ ਉਮਰ ‘ਚ ਆਖਰੀ ਸਾਹ ਲਏ। ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਕੀਤਾ ਜਾਵੇਗਾ। ਸ. ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਅੰਤਿਮ ਸਸਕਾਰ ਵਾਲੀ ਥਾਂ ‘ਤੇ ਪਹੁੰਚ ਗਈ ਹੈ। ਇੱਥੇ ਉਨ੍ਹਾਂ ਦੇ ਸਮਰਥਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ ਹੈ। ਹਰ ਅੱਖਾਂ ਹੰਝੂਆਂ ਨਾਲ ਨਮ ਹੈ।