ਸਰਕਾਰੀ ਸਨਮਾਨਾਂ ਨਾਲ ਸਾਬਕਾ CM ਬਾਦਲ ਦਾ ਅੰਤਿਮ ਸਸਕਾਰ, 21 ਤੋਪਾਂ ਦੀ ਦਿੱਤੀ ਗਈ ਸਲਾਮੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਅੰਤਿਮ ਸਸਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾ ਰਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਪੰਜਾਬ ਪੁਲਿਸ ਦੀ 30 ਮੁਲਾਜ਼ਮਾਂ ਦੀ ਟੁਕੜੀ ਵੱਲੋਂ 21 ਤੋਪਾਂ ਦੀ ਸਲਾਮੀ ਦਿੱਤੀ ਗਈ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਦੇ ਦਰਸ਼ਨਾਂ ਲਈ ਪਿੰਡ ਬਾਦਲ ਵਿੱਚ ਵੱਡੀ ਗਿਣਤੀ ਲੋਕ ਪੁੱਜੇ ਹਨ। ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਅੰਤਿਮ ਸੰਸਕਾਰ ਤੋਂ ਪਹਿਲਾਂ ਉਨ੍ਹਾਂ ਦੀ ਰਿਹਾਇਸ਼ ‘ਤੇ ਦਰਸ਼ਨਾਂ ਹਿੱਤ ਰੱਖੀ ਗਈ ਸੀ। ਇਸ ਦੌਰਾਨ ਮਾਹੌਲ ਪੂਰੀ ਤਰ੍ਹਾਂ ਗਮਗੀਨ ਹੈ। ਰਾਗੀ ਸਿੰਘ ਵੈਰਾਗਮਈ ਕੀਰਤਨ ਕਰ ਰਹੇ ਹਨ। ਇਸ ਮੌਕੇ ਪੰਜਾਬ, ਹਰਿਆਣਾ ਤੇ ਦੂਰ ਦੁਰਾਡੇ ਤੋਂ ਉਨ੍ਹਾਂ ਦੇ ਚਾਹੁਣ ਵਾਲਿਆਂ ਦੀ ਕਤਾਰਾਂ ਲਗਾਤਾਰ ਵਧ ਰਹੀਆਂ ਹਨ। ਵੀਆਈਪੀਜ਼ ਦੇ ਆਉਣ ਕਾਰਨ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਮੁਸਤੈਦੀ ਨਾਲ ਡਟੀ ਹੋਈ ਹੈ। ਬਾਦਲ ਦੇ ਪੁੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ, ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਬੀਬੀ ਪਰਨੀਤ ਕੌਰ, ਭਤੀਜੇ ਮਨਪ੍ਰੀਤ ਸਿੰਘ ਬਾਦਲ, ਬਿਕਰਮ ਮਜੀਠੀਆ, ਅਰਜੁਨ ਸਿੰਘ ਬਾਦਲ, ਅੰਨਤਬੀਰ ਸਿੰਘ ਬਾਦਲ, ਹਰਕੀਰਤ ਕੌਰ ਤੇ ਗੁਰਲੀਨ ਕੌਰ ਮੌਕੇ ’ਤੇ ਮੌਜੂਦ ਹਨ।

Leave a Reply

Your email address will not be published. Required fields are marked *