ਸ਼ਰਾਬ ਪੀਣ ਦੇ ਆਦੀ 300 ਪੁਲਿਸ ਅਫਸਰਾਂ ਖਿਲਾਫ ਮੁੱਖ ਮੰਤਰੀ ਦਾ ਵੱਡਾ ਐਕਸ਼ਨ…

ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵਾ ਸਰਮਾ ਨੇ ਸ਼ਰਾਬ ਪੀਣ ਦੇ ਆਦੀ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਵੱਡਾ ਐਕਸ਼ਨ ਲਿਆ ਹੈ ਸੀਐਮ ਸਰਮਾ ਨੇ ਐਤਵਾਰ ਨੂੰ ਕਿਹਾ ਕਿ ਰਾਜ ਪੁਲਿਸ ਦੇ ਲਗਭਗ 300 ਅਧਿਕਾਰੀਆਂ ਨੂੰ ‘ਸ਼ਰਾਬ ਦੀ ਲਤ’ ਕਾਰਨ ਸਵੈਇੱਛਤ ਸੇਵਾਮੁਕਤੀ (ਵੀਆਰਐਸ) ਦੀ ਪੇਸ਼ਕਸ਼ ਕੀਤੀ ਜਾਵੇਗੀ। ਉਨ੍ਹਾਂ ਦੀ ਥਾਂ ‘ਤੇ ਉਹ ਨਵੀਂ ਭਰਤੀ ਕਰਨ ਜਾ ਰਹੇ ਹਨ। ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵਾ ਸਰਮਾ ਨੇ ਕਿਹਾ ਕਿ ਸ਼ਰਾਬ ਦੇ ਆਦੀ ਹੋ ਚੁੱਕੇ ਪੁਲਿਸ ਮੁਲਾਜ਼ਮਾਂ ਨੂੰ ਵੀਆਰਐਸ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਨ੍ਹਾਂ ਦੀ ਥਾਂ ਨਵੀਂ ਭਰਤੀ ਕਰਨ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, ‘ਲਗਭਗ 300 ਅਧਿਕਾਰੀ ਅਤੇ ਜਵਾਨ ਸ਼ਰਾਬ ਦੇ ਆਦੀ ਹਨ ਅਤੇ ਨਸ਼ੇ ਕਾਰਨ ਉਨ੍ਹਾਂ ਦੇ ਸਰੀਰਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਸਰਕਾਰ ਨੇ ਉਨ੍ਹਾਂ ਲਈ VRS ਦਾ ਪ੍ਰਬੰਧ ਕੀਤਾ ਹੋਇਆ ਹੈ। ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵਾ ਸਰਮਾ ਕੋਲ ਰਾਜ ਦੇ ਗ੍ਰਹਿ ਵਿਭਾਗ ਦਾ ਚਾਰਜ ਵੀ ਹੈ। ਇਕ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ”ਇਸ ਸਬੰਧੀ ਪੁਰਾਣੇ ਨਿਯਮ ਹਨ, ਪਰ ਅਸੀਂ ਇਸ ਦੀ ਵਰਤੋਂ ਨਹੀਂ ਕੀਤੀ ਸੀ।” ਫਿਲਹਾਲ ਮੁੱਖ ਮੰਤਰੀ ਦੇ ਇਸ ਫੈਸਲੇ ਨੂੰ ਪੁਲਿਸ ਸੁਧਾਰ ‘ਚ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

Leave a Reply

Your email address will not be published. Required fields are marked *