ਬੀਤੇ ਦਿਨੀਂ ਲੁਧਿਆਣਾ ਵਿੱਚ ਵੱਡਾ ਹਾਦਸਾ ਵਾਪਰ ਗਿਆ ਸੀ। ਜਿੱਥੇ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌ.ਤ ਹੋ ਗਈ ਜਦਕਿ ਗੈਸ ਚੜ੍ਹਨ ਨਾਲ 10 ਲੋਕ ਬੇਹੋਸ਼ ਹੋ ਗਏ ਸਨ । ਜਿਨ੍ਹਾਂ ਨੂੰ ਸਥਾਨਕ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ । ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਹੁਣ ਇਸੇ ਵਿਚਾਲੇ ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ ਵਾਪਰੀ ਘਟਨਾ ‘ਤੋਂ ਬਹੁਤ ਦੁਖੀ ਹਾਂ। ਇਸ ਘਟਨਾ ਵਿੱਚ ਹਰੇਕ ਮ੍ਰਿਤਕ ਦੇ ਵਾਰਸਾਂ ਲਈ ਪੀਐੱਮਐੱਨਆਰਐੱਫ ਜ਼ਰੀਏ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਵੇਗੀ ਤੇ ਹਰੇਕ ਜ਼ਖਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ ।