ਵਿਆਹ ਤੋਂ ਪਰਤ ਰਿਹਾ ਪਰਿਵਾਰ ਹਾਦਸੇ ਦਾ ਸ਼ਿਕਾਰ, ਲਾੜੀ ਦੇ ਮਾਂ-ਪਿਉ ਸਣੇ 5 ਮੌਤਾਂ, 28 ਜ਼ਖਮੀ

ਝਾਰਖੰਡ ਦੇ ਗੁਮਲਾ ਜ਼ਿਲ੍ਹੇ ਦੇ ਡੁਮਰੀ ਬਲਾਕ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਵਿਆਹ ਤੋਂ ਪਰਤ ਰਹੇ ਪਰਿਵਾਰ ਅਤੇ ਪਿੰਡ ਵਾਸੀਆਂ ਨਾਲ ਭਰੀ ਪਿਕਅੱਪ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿਚ ਲਾੜੀ ਦੇ ਮਾਤਾ-ਪਿਤਾ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ‘ਚ 28 ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ‘ਚੋਂ 12 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਜਾਣਕਾਰੀ ਮੁਤਾਬਕ ਪਿਕਅੱਪ ਵੈਨ ‘ਚ 45-55 ਲੋਕ ਸਵਾਰ ਸਨ। ਸਾਰੇ ਡੁਮਰੀ ਦੇ ਸਾਰੰਗਡੀਹ ‘ਚ ਧੀ ਦਾ ਵਿਆਹ ਕਰਕੇ ਕਟਾਰੀ ਪਰਤ ਰਹੇ ਸਨ। ਇਸੇ ਦੌਰਾਨ ਜਰੀ ਥਾਣਾ ਖੇਤਰ ਦੇ ਪਿੰਡ ਜਰਡਾ ਨੇੜੇ ਅਚਾਨਕ ਬੇਕਾਬੂ ਪਿਕਅੱਪ ਵੈਨ ਤਿੰਨ ਵਾਰ ਪਲਟੀਆਂ ਖਾ ਗਈ, ਜਿਸ ਵਿੱਚ ਪੰਜ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ 12 ਦੀ ਹਾਲਤ ਗੰਭੀਰ ਬਣੀ ਹੋਈ ਹੈ। ਸਾਰਿਆਂ ਨੂੰ ਸਦਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸਦਰ ਹਸਪਤਾਲ ਤੋਂ ਤਿੰਨ ਵਿਅਕਤੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਰਿਮਸ ਰੈਫਰ ਕਰ ਦਿੱਤਾ ਗਿਆ। ਘਟਨਾ ‘ਚ ਲਾੜੀ ਦੀ ਮਾਂ ਲੁੰਦਰੀ ਦੇਵੀ (45), ਪਿਤਾ ਸੁੰਦਰ ਗਯਾਰ (50), ਸਵਿਤਾ ਦੇਵੀ (35) ਅਤੇ ਅਲਸੂ ਨਗੇਸੀਆ (30) ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹੇ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।

Leave a Reply

Your email address will not be published. Required fields are marked *