ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਨੂੰ ਜਿਨਸੀ ਸ਼ੋਸ਼ਣ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ਉਤੇ ਧਰਨਾ ਲਾਈ ਬੈਠੇ ਪਹਿਲਵਾਨਾਂ ਦੀ ਪਟੀਸ਼ਨ ‘ਤੇ ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਪੀਐਸ ਨਰਸਿਮਹਾ ਦੇ ਬੈਂਚ ਦੇ ਸਾਹਮਣੇ ਦਿੱਲੀ ਪੁਲਿਸ ਨੇ ਬ੍ਰਿਜਭੂਸ਼ਣ ਖ਼ਿਲਾਫ਼ ਦਰਜ ਐਫਆਈਆਰ ਵਿੱਚ ਹੋਈ ਪ੍ਰਗਤੀ ਬਾਰੇ ਰਿਪੋਰਟ ਪੇਸ਼ ਕੀਤੀ। ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ‘ਚ ਐੱਫ.ਆਈ.ਆਰ. ਦਰਜ ਹੋ ਗਈ ਹੈ। ਨਾਬਾਲਗ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰ ਲਏ ਗਏ ਹਨ। ਪਟੀਸ਼ਨ ਦਾ ਉਦੇਸ਼ ਐਫਆਈਆਰ ਸੀ, ਜੋ ਪੂਰੀ ਹੋ ਚੁੱਕੀ ਹੈ।