ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਅਤਿਵਾਦੀ ਢੇਰ 

ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਲਸ਼ਕਰ-ਏ-ਤੋਇਬਾ (ਐਲਈਟੀ) ਦਾ ਇਕ ਅਤਿਵਾਦੀ ਮਾਰਿਆ ਗਿਆ।  ਇਹ ਜਾਣਕਾਰੀ ਸੀਨੀਅਰ ਅਧਿਕਾਰੀਆਂ ਨੇ ਸਾਂਝੀ ਕੀਤੀ। ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਬਾਰਾਮੂਲਾ ਦੇ ਕਰਹਾਮਾ ਕੁੰਜਰ ਇਲਾਕੇ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਅਤਿਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ‘ਚ ਸੁਰੱਖਿਆ ਬਲਾਂ ਨੇ ਵੀ ਗੋਲੀਬਾਰੀ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਦਸਿਆ ਕਿ ਜਵਾਬੀ ਗੋਲੀਬਾਰੀ ‘ਚ ਇਕ ਅਤਿਵਾਦੀ ਮਾਰਿਆ ਗਿਆ। ਇਕ ਟਵੀਟ ਵਿਚ ਕਸ਼ਮੀਰ ਜ਼ੋਨ ਪੁਲਿਸ ਨੇ ਕਿਹਾ ਕਿ “ਮਾਰੇ ਗਏ ਅਤਿਵਾਦੀ ਦੀ ਪਛਾਣ ਆਬਿਦ ਵਾਨੀ ਵਜੋਂ ਹੋਈ ਹੈ, ਜੋ ਕਿ ਯਰਹੋਲ ਬਾਬਾਪੋਰਾ, ਕੁਲਗਾਮ ਦਾ ਰਹਿਣ ਵਾਲਾ ਹੈ, ਜੋ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਲਸ਼ਕਰ ਨਾਲ ਜੁੜਿਆ ਹੋਇਆ ਹੈ। ਉਸ ਕੋਲੋਂ ਇਕ ਏਕੇ-47 ਰਾਈਫ਼ਲ ਬਰਾਮਦ ਹੋਈ ਹੈ। 

Leave a Reply

Your email address will not be published. Required fields are marked *