ਅੱਜ ਸਵੇਰੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੇ ਨੇੜੇ ਹੈਰੀਟੇਜ ਸਟਰੀਟ ਵਿੱਚ ਇੱਕ ਘੱਟ-ਤੀਬਰ ਧਮਾਕਾ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਇੱਕ ਦਿਨ ਪਹਿਲਾਂ ਵੀ ਇਸ ਖੇਤਰ ਵਿੱਚ ਇੱਕ ਅਜਿਹਾ ਧਮਾਕਾ ਹੋਇਆ ਸੀ, ਜਿਸ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੀ ਹੈਰੀਟੇਜ ਸੜਕ ‘ਤੇ ਅੱਜ ਸਵੇਰੇ ਹੋਏ ਧਮਾਕੇ ਦੀ ਪੰਜਾਬ ਪੁਲਿਸ ਨੇ ਪੁਸ਼ਟੀ ਕੀਤੀ ਹੈ। 24 ਘੰਟਿਆਂ ‘ਚ ਇਹ ਦੂਜਾ ਧਮਾਕਾ ਹੈ ਜੋ ਹਰਿਮੰਦਰ ਸਾਹਿਬ ਦੇ ਨੇੜੇ ਉਸੇ ਥਾਂ ‘ਤੇ ਹੋਇਆ ਹੈ। ਸੀਨੀਅਰ ਪੁਲਿਸ ਅਧਿਕਾਰੀ, ਬੰਬ ਨਿਰੋਧਕ ਦਸਤਾ ਅਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚੀਆਂ। ਹਾਲਾਂਕਿ, ਪੁਲਿਸ ਦੋਵਾਂ ਧਮਾਕਿਆਂ ਬਾਰੇ ਕੋਈ ਵੀ ਜਾਣਕਾਰੀ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸੂਤਰਾਂ ਅਨੁਸਾਰ ਇਸ ਧਮਾਕੇ ਵਿੱਚ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਦੀ ਵਰਤੋਂ ਕੀਤੀ ਗਈ ਸੀ। ਗ੍ਰੀਨ ਬੈਲਟ, ਸੀਵਰੇਜ ਲਾਈਨਾਂ ਆਦਿ ਵਿੱਚ ਕਿਸੇ ਵੀ ਸ਼ੱਕੀ ਵਸਤੂ ‘ਚ ਬੰਬ ਹੋਣ ਦੇ ਖਦਸ਼ੇ ਦੇ ਮੱਦੇਨਜ਼ਰ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਨਿਰਵਿਘਨ ਤਲਾਸ਼ੀ ਮੁਹਿੰਮ ਲਈ ਸੜਕ ਦੇ ਇੱਕ ਪਾਸੇ ਨਾਕਾਬੰਦੀ ਵੀ ਕਰ ਦਿੱਤੀ ਹੈ।