ਅੰਮ੍ਰਿਤਸਰ- ਬੁੱਧਵਾਰ-ਵੀਰਵਾਰ ਦੀ ਦਰਮਿਆਨੀ ਰਾਤ ਨੂੰ ਹਰਿਮੰਦਰ ਸਾਹਿਬ ਦੇ ਨੇੜੇ ਇਕ ਵਾਰ ਫਿਰ ਧਮਾਕਾ ਹੋਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੌਰਾ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਅੰਮ੍ਰਿਤਸਰ ਧਮਾਕਿਆਂ ਪਿੱਛੇ ਡੂੰਘੀ ਸਾਜ਼ਿਸ਼ ਹੈ ਤੇ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਵਿਚ ਫੇਲ੍ਹ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਨੇ ਦੱਸਿਆ ਕਿ ਘਟਨਾ ਸਮੇਂ ਦੀਆਂ ਸਾਰੀਆਂ ਫੁਟੇਜਾਂ ਸਕੈਨ ਕੀਤੀਆਂ ਗਈਆਂ ਹਨ। ਇਸ ਤੋਂ ਬਾਅਦ ਧਮਾਕੇ ਕਰਨ ਵਾਲਿਆਂ ਦੀ ਪਛਾਣ ਹੋ ਗਈ। ਧਮਾਕੇ ਤੋਂ ਬਾਅਦ ਉਹ ਵਰਾਂਡੇ ਵਿੱਚ ਸੌਂ ਗਿਆ ਸੀ। ਉਥੋਂ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਉਸ ਤੋਂ ਪੁੱਛਗਿੱਛ ਕਰਨ ‘ਤੇ ਸਰਾਏ ‘ਚ ਰੁਕੇ ਵਿਆਹੁਤਾ ਜੋੜੇ ਨੂੰ ਵੀ ਫੜ ਲਿਆ ਗਿਆ। ਇਨ੍ਹਾਂ ਸਾਰਿਆਂ ਨੂੰ ਪੁਲਿਸ ਚੁੱਕ ਕੇ ਲੈ ਗਈ ਹੈ। ਹਰਿਮੰਦਰ ਸਾਹਿਬ ਨੇੜੇ ਹੋਏ ਬੰਬ ਧਮਾਕੇ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਪੁਲਿਸ ਨੇ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਅੰਮ੍ਰਿਤਸਰ ਵਿੱਚ ਹੋਏ ਧਮਾਕੇ ਨਾਲ ਜੁੜੀ ਪ੍ਰੈਸ ਕਾਨਫਰੰਸ ਕਰੇਗੀ। ਸਾਰੇ ਮੁਲਜ਼ਮ ਪੰਜਾਬ ਦੇ ਹੀ ਦੱਸੇ ਜਾ ਰਹੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਕਾਬਲੇਗੌਰ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਨੇੜੇ ਮਿਠਾਈ ਦੀ ਦੁਕਾਨ ‘ਚ ਚਿਮਨੀ ਕਾਰਨ ਦੋ ਧਮਾਕੇ ਹੋਏ ਸਨ। ਚਸ਼ਮਦੀਦਾਂ ਮੁਤਾਬਕ ਪੁਲਿਸ ਨੂੰ ਧਮਾਕੇ ਵਾਲੀ ਥਾਂ ਤੋਂ ਇੱਕ ਪੱਤਰ ਵੀ ਮਿਲਿਆ ਹੈ, ਜਿਸ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪਹਿਲਾ ਜ਼ਬਰਦਸਤ ਧਮਾਕਾ ਪੰਜਾਬ ਦੇ ਅੰਮ੍ਰਿਤਸਰ ‘ਚ ਸ਼ਨੀਵਾਰ ਸ਼ਾਮ ਨੂੰ ਹੋਇਆ ਸੀ।