ਈਸਟਵੁੱਡ ਸਕੂਲ ਡੂਮਵਾਲੀ (ਬਠਿੰਡਾ) ਦੀ ਸਕੂਲੀ ਮਿੰਨੀ ਬੱਸ (ਵੈਨ) ਜੋ ਕਿ ਡੱਬਵਾਲੀ ਦੇ ਪਿੰਡ ਲੋਹਗੜ੍ਹ ਤੋਂ ਪੰਜਾਬ ਖੇਤਰ ਦੇ ਬਡਿੰਗ ਖੇੜਾ ਜਾ ਰਹੀ ਸੀ, ਸ਼ੁੱਕਰਵਾਰ ਸਵੇਰੇ ਹਰਿਆਣਾ ਦੇ ਸਿਰਸਾ ਵਿਚ ਬੇਕਾਬੂ ਹੋ ਕੇ ਪਲਟ ਗਈ। ਇਸ ‘ਚ ਕਈ ਬੱਚੇ ਜ਼ਖ਼ਮੀ ਹੋ ਗਏ। ਸਕੂਲ ਵੈਨ ਦੇ ਪਲਟਣ ਦੀ ਸੂਚਨਾ ਮਿਲਦੇ ਹੀ ਬੱਚਿਆਂ ਦੇ ਮਾਪੇ ਅਤੇ ਪਿੰਡ ਵਾਸੀਆਂ ਨੇ ਮੌਕੇ ‘ਤੇ ਪਹੁੰਚ ਕੇ ਇਸ ਦੇ ਸ਼ੀਸ਼ੇ ਤੋੜੇ ਅਤੇ ਬੱਚਿਆਂ ਨੂੰ ਬਾਹਰ ਕੱਢ ਕੇ ਹਸਪਤਾਲ ਦਾਖ਼ਲ ਕਰਵਾਇਆ। ਇਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਦੱਸਿਆ ਗਿਆ ਹੈ ਕਿ ਈਸਟਵੁੱਡ ਸਕੂਲ ਡੂਮਵਾਲੀ (ਬਠਿੰਡਾ) ਦੀ ਸਕੂਲ ਵੈਨ ਡੱਬਵਾਲੀ ਖੇਤਰ ਦੇ ਪਿੰਡ ਦੇ ਬੱਚਿਆਂ ਨੂੰ ਰੋਜ਼ਾਨਾ ਦੀ ਤਰ੍ਹਾਂ ਸਕੂਲ ਲਿਜਾ ਰਹੀ ਸੀ। ਰੋਜ਼ਾਨਾ ਵਾਂਗ ਸ਼ੁੱਕਰਵਾਰ ਸਵੇਰੇ ਵੀ ਸਕੂਲ ਵੈਨ ਕਈ ਪਿੰਡਾਂ ਦੇ ਬੱਚਿਆਂ ਨੂੰ ਲੈ ਕੇ ਲੋਹਗੜ੍ਹ ਤੋਂ ਬੜਿੰਗ ਖੇੜਾ (ਪੰਜਾਬ) ਲਈ ਰਵਾਨਾ ਹੋਈ। ਕੁਝ ਦੂਰ ਜਾਣ ਤੋਂ ਬਾਅਦ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਵੈਨ ਪਲਟ ਗਈ। ਸਕੂਲੀ ਬੱਚਿਆਂ ਨਾਲ ਭਰੀ ਵੈਨ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਨੇੜਲੇ ਪਿੰਡ ਵਿਚ ਅੱਗ ਵਾਂਗ ਫੈਲ ਗਈ। ਈਸਟਵੁੱਡ ਸਕੂਲ ਵੈਨ ਦੇ ਹਾਦਸੇ ਦੀ ਸੂਚਨਾ ਜਿਵੇਂ ਹੀ ਮਾਪਿਆਂ ਨੂੰ ਮਿਲੀ, ਉਹ ਹਾਦਸੇ ਵਾਲੀ ਥਾਂ ‘ਤੇ ਪਹੁੰਚ ਗਏ। ਪਲਟਦੀ ਵੈਨ ਨੂੰ ਦੇਖ ਕੇ ਉਹਨਾਂ ਨੇ ਕਾਹਲੀ ਦਿਖਾਉਂਦੇ ਹੋਏ ਇਸ ਦੀਆਂ ਖਿੜਕੀਆਂ ਦੇ ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਿਆ। ਜ਼ਖ਼ਮੀ ਬੱਚਿਆਂ ਨੂੰ ਦੇਖ ਕੇ ਲੋਕਾਂ ਨੇ ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖ਼ਲ ਕਰਵਾਇਆ। ਉਕਤ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ’ਤੇ ਪੁੱਜੇ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਸਕੂਲ ਵੈਨ ਚਾਲਕ ਕਿਸੇ ਨਸ਼ੇ ’ਚ ਸੀ। ਇਸ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਵਾਲੀ ਵੈਨ ਬਾਰੇ ਪਿੰਡ ਵਾਸੀਆਂ ਵਲੋਂ ਸਕੂਲ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੀ ਹਾਦਸੇ ਦੀ ਜਾਂਚ ਕਰ ਰਹੀ ਹੈ।