ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਥਾਣਾ ਸਿਟੀ ਮਲੋਟ ਦੀ ਪੁਲਿਸ ਨੇ 7 ਕਿਲੋ ਭੁੱਕੀ ਬਰਾਮਦ ਕਰਕੇ ਇਕ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਐਸ.ਆਈ ਪ੍ਰੀਤਮ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਪਿੰਡ ਪੰਜਾਵਾ ਵੱਲ ਜਾ ਰਹੀ ਸੀ ਤਾਂ ਇਕ ਵਿਅਕਤੀ ਪਲਾਸਟਿਕ ਦਾ ਥੈਲਾ ਫੜੀ ਨਜ਼ਰ ਆਇਆ, ਪਰ ਪੁਲਿਸ ਨੂੰ ਦੇਖ ਕੇ ਉਹ ਡਰ ਗਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਜਦੋਂ ਸ਼ੱਕ ਦੇ ਆਧਾਰ ’ਤੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਥੈਲੇ ਵਿਚੋਂ 7 ਕਿਲੋ ਭੁੱਕੀ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਪੰਜਾਵਾ ਵਜੋਂ ਹੋਈ ਹੈ।