ਪੰਜਾਬ ਵਿਚ ਬਿਜਲੀ ਦਰਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਕੱਲ੍ਹ ਤੋਂ ਨਵੀਆਂ ਦਰਾਂ ਲਾਗੂ ਹੋਣਗੀਆਂ। 56 ਪੈਸੇ ਪ੍ਰਤੀ ਯੂਨਿਟ ਬਿਜਲੀ ਦੇ ਰੇਟ ਵਧਾ ਦਿੱਤੇ ਗਏ ਹਨ। ਭਾਵੇਂ ਪੰਜਾਬ ਵਿਚ 600 ਯੂਨਿਟ ਤੱਕ ਬਿਜਲੀ ਮੁਫਤ ਹੈ, ਪਰ ਇਸ ਤੋਂ ਵੱਧ ਬਿਜਲੀ ਫੂਕਣ ਵਾਲਿਆਂ ਲਈ ਵੱਡਾ ਝਟਕਾ ਹੈ। ਸਰਕਾਰ ਨੇ ਇਹ ਫੈਸਲਾ ਜਲੰਧਰ ਜਿਮਨੀ ਚੋਣਾਂ ਲੰਘਦੇ ਹੀ ਲਿਆ ਹੈ। ਇਸ ਫੈਸਲੇ ਨੂੰ ਖਪਤਕਾਰਾਂ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਬਿਜਲੀ ਦੀਆਂ ਦਰਾਂ ਵਿਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ। ਇਸ ਦਾ ਆਮ ਲੋਕਾਂ ਉਤੇ ਕੋਈ ਬੋਝ ਨਹੀਂ ਪਵੇਗਾ। 600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਉਤੇ ਅਸਰ ਨਹੀ ਪਵੇਗਾ।