ਹਾਈਕੋਰਟ ਵਲੋਂ ਪੰਜਾਬ ਸਰਕਾਰ, ਸੀਬੀਆਈ ਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ ਜਾਰੀ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਿੰਚਾਈ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ, ਸੀਬੀਆਈ ਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਵੇਲੇ ਸਿੰਚਾਈ ਘੁਟਾਲੇ ਦੀ ਪੰਜਾਬ ਵਿਜੀਲੈਂਸ ਬਿਊਰੋ ਜਾਂਚ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਸਿੰਚਾਈ ਘੁਟਾਲੇ ਸਬੰਧੀ ਗੁਰਿੰਦਰ ਸਿੰਘ ਖ਼ਿਲਾਫ਼ 2017 ‘ਚ ਮਾਮਲਾ ਦਰਜ ਹੋਇਆ ਸੀ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ‘ਆਪ’ ਸਰਕਾਰ ਆਉਣ ਤੋਂ ਬਾਅਦ ਇਸ ਮਾਮਲੇ ਵਿਚ ਸਾਬਕਾ ਮੰਤਰੀਆਂ ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ ਤੋਂ ਇਲਾਵਾ ਅਧਿਕਾਰੀਆਂ ਸਰਵੇਸ਼ ਕੌਸ਼ਲ, ਕੇਬੀਐਸ ਸਿੱਧੂ ਤੇ ਕਾਹਨ ਸਿੰਘ ਪੰਨੂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

Leave a Reply

Your email address will not be published. Required fields are marked *