ਪਿੰਡ ਰਾਜਗੜ੍ਹ ਕੁੱਬੇ ‘ਚ ਇਕ ਨੌਜਵਾਨ ਨੇ ਆਰਥਿਕ ਤੰਗੀ ਕਾਰਨ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਨਾਂ ਗੁਰਪ੍ਰੀਤ ਸਿੰਘ ਹੈ। ਉਸ ਨੇ ਖੁਦਕੁਸ਼ੀ ਕਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਜਦੋਂ ਕਿ ਆਸਪਾਸ ਦੇ ਲੋਕਾਂ ਅਤੇ ਨੌਜਵਾਨ ਦੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਸਬੰਧੀ ਉਸਦੇ ਰਿਸ਼ਤੇਦਾਰਾਂ ਨੇ ਦਸਿਆ ਕਿ ਗੁਰਪ੍ਰੀਤ ਸਿੰਘ ਨੇ ਦੋ ਵਾਰ ਫੌਜ ਵਿਚ ਭਰਤੀ ਲਈ ਅਪਲਾਈ ਕੀਤਾ ਸੀ। ਉਸ ਦੇ ਪਿਤਾ ਦੀ ਬਚਪਨ ਵਿਚ ਹੀ ਮੌਤ ਹੋ ਗਈ ਸੀ। ਜਿਸ ਕਾਰਨ ਉਹ ਆਪਣੇ ਚਾਚੇ ਦੇ ਘਰ ਰਹਿ ਰਿਹਾ ਸੀ। ਰੁਜ਼ਗਾਰ ਨਾ ਮਿਲਣ ਕਾਰਨ ਨੌਜਵਾਨ ਕਾਫੀ ਪਰੇਸ਼ਾਨ ਰਹਿੰਦਾ ਸੀ। ਉਥੇ ਉਸ ਨੇ ਆਪਣੇ ਚੁਬਾਰੇ ‘ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪਰਿਵਾਰ ਦੀ ਹਾਲਤ ਨੂੰ ਦੇਖਦੇ ਹੋਏ ਉਹਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।