ਪਾਤੜਾਂ, 27 ਮਈ – ਪਾਤੜਾਂ ਦੇ ਪਿੰਡ ਹਾਮਝੇੜ੍ਹੀ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆ ਪਿਓ-ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਅਨੁਸਾਰ ਉਨ੍ਹਾਂ ਦਾ ਸ਼ਰੀਕੇ ‘ਚ ਲੱਗਦੇ ਭਰਾ ਨਾਲ ਜ਼ਮੀਨੀ ਵਿਵਾਦ ਸੀ ਤੇ ਮਾਮਲਾ ਅਦਾਲਤ ਵਿਚ ਚੱਲ ਰਿਹਾ ਸੀ। ਇਸ ਦੌਰਾਨ ਤਾਰੀਕ ‘ਤੇ ਜਾਣ ਵਾਸਤੇ ਪਿਓ-ਪੁੱਤਰ ਦਿੱਲੀ ਧਰਨੇ ਤੋਂ ਵਾਪਿਸ ਘਰ ਆਏ ਤਾਂ ਉਨ੍ਹਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।