ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਥਿਤ ਜੰਤਰ-ਮੰਤਰ ਉਤੇ ਧਰਨਾ ਦੇ ਰਹੀਆਂ ਮਹਿਲਾ ਪਹਿਲਵਾਨਾਂ ਨੂੰ ਸਮਰਥਨ ਦੇਣ ਦੇ ਫ਼ੈਸਲੇ ਉਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਤਰਾਜ਼ ਕੀਤਾ ਹੈ। ਉਨ੍ਹਾਂ ਨੇ ਆਖਿਆ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਕੌਮ ਦੇ ਧਾਰਮਿਕ ਮਾਮਲਿਆਂ ਤੱਕ ਹੀ ਸੀਮਤ ਰਹਿਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਇਸ ਸਿੱਖ ਸੰਸਥਾ ਨੂੰ ਸਿਆਸੀ ਮਾਮਲਿਆਂ ਵਿਚ ਨਹੀਂ ਪੈਣਾ ਚਾਹੀਦਾ ਹੈ। ਦੱਸ ਦਈਏ ਕਿ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਸੀ ਕਿ ਦਿੱਲੀ ਸਥਿਤ ਜੰਤਰ-ਮੰਤਰ ’ਤੇ ਧਰਨਾ ਦੇ ਰਹੀਆਂ ਮਹਿਲਾ ਪਹਿਲਵਾਨਾਂ ਦੇ ਧਰਨੇ ਨੂੰ ਸਮਰਥਨ ਦੇਣ ਦਾ ਫ਼ੈਸਲਾ ਲਿਆ ਗਿਆ ਹੈ ਤੇ ਇਨ੍ਹਾਂ ਖਿਡਾਰਨਾਂ ਨੂੰ ਮਿਲਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਵਫ਼ਦ ਦਿੱਲੀ ਭੇਜਿਆ ਜਾਵੇਗਾ।