CM ਮਾਨ ਨੇ ਦਿੜ੍ਹਬਾ ਤਹਿਸੀਲ ਦਾ ਰੱਖਿਆ ਨੀਂਹ ਪੱਥਰ, 9 ਕਰੋੜ 6 ਲੱਖ ਦੀ ਲਾਗਤ ਨਾਲ ਬਣੇਗਾ ਕੰਪਲੈਕਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੋਮਵਾਰ ਨੂੰ ਸੰਗਰੂਰ ਪਹੁੰਚੇ। ਇਸ ਦੌਰਾਨ ਉਨ੍ਹਾਂ ਦਿੜ੍ਹਬਾ ਵਿੱਚ ਕਰਵਾਏ ਪ੍ਰੋਗਰਾਮ ਵਿੱਚ ਪਹੁੰਚ ਕੇ ਤਹਿਸੀਲ ਦਾ ਨੀਂਹ ਪੱਥਰ ਰੱਖਿਆ। CM ਮਾਨ ਦੇ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਮੰਤਰੀ ਅਤੇ ਵਿਧਾਇਕ ਵੀ ਪ੍ਰੋਗਰਾਮ ਵਿੱਚ ਪਹੁੰਚੇ। ਇਹ ਦਿੜ੍ਹਬਾ ਤਹਿਸੀਲ 9 ਕਰੋੜ 6 ਲੱਖ ਦੀ ਲਾਗਤ ਨਾਲ ਬਣੇਗਾ ,ਦੱਸਿਆ ਜਾ ਰਿਹਾ ਹੈ ਇਹ ਕੰਪਲੈਕਸ ਇੱਕ ਸਾਲ ਵਿੱਚ ਬਣ ਕੇ ਤਿਆਰ ਹੋ ਜਾਵੇਗਾ। ਆਪਣੇ ਸੰਬੋਧਨ ਵਿੱਚ CM ਮਾਨ ਨੇ ਪਿਛਲੀਆਂ ਸਰਕਾਰਾਂ ਦੇ ਮੁੱਖ ਮੰਤਰੀਆਂ ਦੀ ਕਾਰਜਪ੍ਰਣਾਲੀ ‘ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦਾ ਸਰਕਾਰੀ ਖਜ਼ਾਨਾ ਖਾਲੀ ਪਿਆ ਹੈ। ਪਰ ਖਜ਼ਾਨਾ ਖਾਲੀ ਹੋਣ ਬਾਰੇ ਉਨ੍ਹਾਂ ਕਦੇ ਨਹੀਂ ਕਿਹਾ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਖਜ਼ਾਨਾ ਭਰਿਆ ਹੋਇਆ ਹੈ। ਪੰਜਾਬ ਸਰਕਾਰ ਜੋ ਵੀ ਕੰਮ ਕਰਦੀ ਹੈ, ਪੈਸੇ ਬਚਾ ਕੇ ਕਰ ਰਹੀ ਹੈ। CM ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਪੇਂਡੂ ਵਿਕਾਸ ਫੰਡ (RDF) ਨੂੰ ਰੋਕ ਦਿੱਤਾ ਹੈ, ਪਰ RDF ਪੰਜਾਬ ਦਾ ਹੱਕ ਹੈ ਅਤੇ ਅਸੀਂ ਉਹ ਕੇ ਕੇ ਰਹਾਂਗੇ। ਇਸ ਪੈਸੇ ਨਾਲ ਨਵੀਆਂ ਮੰਡੀਆਂ ਅਤੇ ਪਿੰਡਾਂ ਦੀਆਂ ਸੜਕਾਂ ਬਣਾਈਆਂ ਜਾਣਗੀਆਂ। ਇਹ ਰਕਮ ਕਰੀਬ 3-4 ਹਜ਼ਾਰ ਕਰੋੜ ਰੁਪਏ ਬਣ ਗਈ ਹੈ, ਪਰ ਇਸ ਨੂੰ ਰੋਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜਾਂ ਦੇ ਅਧਿਕਾਰ ਜ਼ਰੂਰ ਲਏ ਜਾਣਗੇ। ਦਿੜ੍ਹਬਾ ਸਬ-ਡਵੀਜ਼ਨ ਦੇ 35 ਪਿੰਡਾਂ ਦੀ 95 ਹਜ਼ਾਰ ਆਬਾਦੀ ਨੂੰ ਇਸ ਦਾ ਲਾਭ ਮਿਲੇਗਾ। ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਬਜਾਏ ਆਪਣੇ ਪਰਿਵਾਰਾਂ ਨਾਲ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ 35-40 ਲੱਖ ਰੁਪਏ ਦੇ ਕੇ ਵਿਦੇਸ਼ ਜਾਣ ਦਾ ਕੋਈ ਫਾਇਦਾ ਨਹੀਂ ਹੈ। ਵਿਦੇਸ਼ਾਂ ਵਿੱਚ ਕਮਾਈ ਕਰਨੀ ਬਹੁਤ ਔਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਹੀ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੀ ਹੈ। ਪੰਜਾਬ ਵਿੱਚ ਵੱਡੀਆਂ ਕੰਪਨੀਆਂ ਵੱਲੋਂ ਨਿਵੇਸ਼ ਦੀ ਗੱਲ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਦਿੱਲੀ ਕਨੈਕਟੀਵਿਟੀ ਲਈ ਰੇਲ ਲਿੰਕ ਅਤੇ ਰੋਡ ਲਿੰਕ ਹੋਣ ਦੀ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਉਹ ਨਿਵੇਸ਼ਕਾਂ ਨੂੰ ਦਿੜ੍ਹਬਾ, ਪੱਤਣ, ਖਨੌਰੀ, ਮੂਨਕ, ਲਹਿਰਾ ਅਤੇ ਛਾਜਲੀ ਦੇ ਪਿੰਡਾਂ ਵਿੱਚ ਆਉਣ ਦੀ ਅਪੀਲ ਕਰ ਰਹੇ ਹਨ। ਕੰਪਨੀਆਂ ਵੱਲੋਂ ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਹੀ ਰੁਜ਼ਗਾਰ ਦੇਣ ਲਈ ਕਿਹਾ ਜਾ ਰਿਹਾ ਹੈ।

Leave a Reply

Your email address will not be published. Required fields are marked *