ਸ੍ਰੀ ਅਨੰਦਪੁਰ ਸਾਹਿਬ ‘ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਹੇਠਾਂ ਆਇਆ ਐਕਟਿਵਾ ਸਵਾਰ

ਸ਼੍ਰੀ ਆਨੰਦਪੁਰ ਸਾਹਿਬ ਮੁੱਖ ਮਾਰਗ ‘ਤੇ ਪਿੰਡ ਮਜਾਰਾ ਨੇੜੇ ਇਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਇਕ ਐਕਟਿਵਾ ਨੂੰ ਟੱਕਰ ਮਾਰ ਦਿਤੀ। ਇਸ ਦਰਦਨਾਕ ਹਾਦਸੇ ਵਿਚ ਐਕਟਿਵਾ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੱਸ ਐਕਟਿਵਾ ਚਾਲਕ ਨੂੰ ਕੁਚਲਦੀ ਹੋਈ ਅੱਗੇ ਲੰਘ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਐਕਟਿਵਾ ਸਵਾਰ ਦੀ ਧੌਣ ਧੜ ਨਾਲੋਂ ਵੱਖ ਹੋ ਗਈ। ਮੌਕੇ ‘ਤੇ ਹੀ ਪਹੁੰਚੀ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ ਅਤੇ ਬੱਸ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਉਕਤ ਹਾਦਸਾ ਵਾਪਰਿਆ ਤਾਂ ਬੱਸ ਨੰਗਲ ਤੋਂ ਰੂਪਨਗਰ ਵੱਲ ਜਾ ਰਹੀ ਸੀ। ਇਸੇ ਦੌਰਾਨ ਬੱਸ ਨੇ ਐਕਟਿਵਾ ਚਾਲਕ ਨੂੰ ਆਪਣੀ ਲਪੇਟ ਵਿਚ ਲੈ ਲਿਆ। ਮ੍ਰਿਤਕ ਦੀ ਪਛਾਣ ਕਰਨਦੀਪ ਸਿੰਘ ਪੁੱਤਰ ਸੁਰਿੰਦਰ ਪਾਲ ਵਾਸੀ ਨਿੱਕੂਵਾਲ ਵਜੋਂ ਹੋਈ ਹੈ। ਉਕਤ ਵਿਅਕਤੀ ਦੀ ਗਰਦਨ ਧੜ ਨਾਲੋਂ ਵੱਖ ਹੋ ਗਈ। ਹਾਦਸੇ ਨੂੰ ਅੰਜਾਮ ਦੇਣ ਮਗਰੋਂ ਬੱਸ ਦਾ ਡਰਾਈਵਰ ਬੱਸ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *