ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦੇ ਹੋਏ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ। ਪਹਿਲੀ ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ 6 ਫੀਸਦ ਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ-‘ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫਾ…. ਅੱਜ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ…1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ 6 ਫੀਸਦ ਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ… ਜੋ ਕਹਿੰਦੇ ਹਾਂ, ਉਹ ਕਰਦੇ ਹਾਂ…