ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇਕ ਸਾਲ ਪੂਰਾ ਹੋ ਗਿਆ ਹੈ। ਮੂਸੇਵਾਲਾ ਭਾਵੇਂ ਇਸ ਦੁਨੀਆ ‘ਚ ਨਹੀਂ ਹੈ ਪਰ ਉਹ ਅੱਜ ਵੀ ਅਪਣੇ ਗੀਤਾਂ ਨਾਲ ਪ੍ਰਸ਼ੰਸਕਾਂ ਦੇ ਦਿਲਾਂ ‘ਚ ਜ਼ਿੰਦਾ ਹੈ। ਉਹ ਆਪਣੀ ਮੌਤ ਤੋਂ ਪਹਿਲਾਂ ਹੀ ਇੰਨੇ ਗੀਤ ਰਿਕਾਰਡ ਕਰ ਚੁੱਕੇ ਹਨ ਕਿ ਆਉਣ ਵਾਲੇ ਕਈ ਸਾਲਾਂ ਤੱਕ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਗਾਇਕੀ ਨੂੰ ਸੁਣਦੇ ਰਹਿਣ ਦੇ ਨਾਲ-ਨਾਲ ਯੂਟਿਊਬ ‘ਤੇ ਰਿਕਾਰਡ ਬਣਾਉਂਦੇ ਰਹਿਣਗੇ। ਪੰਜਾਬੀ ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਪੋਸਟਾਂ ਸਾਂਝੀਆਂ ਕਰਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇ ਰਹੇ ਹਨ ਅਤੇ ਅੱਜ ਦੇ ਦਿਨ ਨੂੰ ‘ਬਲੈਕ ਡੇਅ’ ਵਜੋਂ ਮਨਾ ਰਹੇ ਹਨ। ਮੂਸੇਵਾਲਾ ਦੀ ਯਾਦ ‘ਚ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ। ਇਸ ਮੌਕੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮੂਸਾ ਪਿੰਡ ਪੁੱਜਣ ਦੀ ਵੀ ਅਪੀਲ ਕੀਤੀ ਗਈ ਹੈ।