ਮਾਨ ਕੈਬਨਿਟ ‘ਚ 2 ਨਵੇਂ ਮੰਤਰੀ ਸ਼ਾਮਲ, ਸਹੁੰ ਚੁਕਵਾਉਣ ਤੋਂ ਬਾਅਦ ਵਿਭਾਗਾਂ ‘ਚ ਵੀ ਕੀਤਾ ਫੇਰਬਦਲ

ਪੰਜਾਬ ਮੰਤਰੀ ਮੰਡਲ ਦਾ ਅੱਜ ਚੌਥੀ ਵਾਰ ਵਿਸਥਾਰ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ਵਿਚ ਸ਼ਾਮਲ ਕੀਤਾ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਜ ਭਵਨ ਵਿਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਦੁਆਬਾ ਖੇਤਰ ਤੋਂ ਬ੍ਰਹਮਸ਼ੰਕਰ ਜ਼ਿੰਪਾ ਤੋਂ ਬਾਅਦ ਬਲਕਾਰ ਸਿੰਘ ਦੂਜੇ ਮੰਤਰੀ ਹਨ। ਇਸ ਤੋਂ ਬਾਅਦ ਮੰਤਰੀਆਂ ਦੇ ਵਿਭਾਗਾਂ ਵਿਚ ਵੀ ਫੇਰਬਦਲ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *