ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ ਨੂੰ ਪੱਤਰ ਲਿਖ ਕੇ ਝੋਨੇ ਦੇ ਸੀਜ਼ਨ ਲਈ ਕੇਂਦਰੀ ਪੂਲ ਤੋਂ ਵਾਧੂ ਬਿਜਲੀ ਦੀ ਮੰਗ ਕੀਤੀ ਹੈ। ਪੱਤਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ 15 ਜੂਨ ਤੋਂ 15 ਅਕਤੂਬਰ ਤੱਕ 1000 ਮੈਗਾਵਾਟ ਬਿਜਲੀ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪੰਜਾਬ ਵਿਚ ਘੱਟ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਜਿਸ ਕਾਰਨ ਵਾਧੂ ਬਿਜਲੀ ਦੀ ਲੋੜ ਪਵੇਗੀ। ਇਹ ਸਪੱਸ਼ਟ ਹੈ ਕਿ ਜੇਕਰ ਪੰਜਾਬ ਵਿਚ ਬਾਰਸ਼ ਆਮ ਨਾਲੋਂ ਘੱਟ ਹੁੰਦੀ ਹੈ ਤਾਂ ਬਿਜਲੀ ਦੀ ਕਿੱਲਤ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਦੇ ਸਹਿਯੋਗ ਦੀ ਲੋੜ ਹੈ।