ਵਿਜੀਲੈਂਸ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਹੈ। ਇੱਕ ਮਹੀਨਾ ਪਹਿਲਾਂ ਵਿਜੀਲੈਂਸ ਨੇ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਅਫਸਰ ਵਜੋਂ ਬੁਲਾ ਕੇ ਕਈ ਘੰਟੇ ਪੁੱਛਗਿੱਛ ਕੀਤੀ ਸੀ। ਵਿਜੀਲੈਂਸ ਚੰਨੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਸੀ। ਵਿਜੀਲੈਂਸ ਟੀਮ ਨੇ ਚਰਨਜੀਤ ਸਿੰਘ ਚੰਨੀ ਨੂੰ ਆਪਣੀ ਜਾਇਦਾਦ ਅਤੇ ਬੈਂਕ ਬੈਲੇਂਸ ਦੀ ਜਾਣਕਾਰੀ ਦੇਣ ਵਾਲਾ ਪ੍ਰੋਫਾਰਮਾ ਭਰਨ ਲਈ ਕਿਹਾ ਸੀ। ਇਸ ਸਬੰਧੀ ਚੰਨੀ ਨੂੰ 15 ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ 1 ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਚਰਨਜੀਤ ਸਿੰਘ ਚੰਨੀ ਨੇ ਵਿਜੀਲੈਂਸ ਨੇ ਪ੍ਰੋਫਾਰਮਾ ਭਰ ਕੇ ਨਹੀਂ ਦਿੱਤਾ, ਜਿਸ ਕਰਕੇ ਹੁਣ ਵਿਜੀਲੈਂਸ ਨੇ ਸਾਬਕਾ ਸੀ ਐਮ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਭੇਜਿਆ ਹੈ। ਦੱਸ ਦਈਏ ਕਿ ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 13 ਜੂਨ ਨੂੰ ਵਿਜੀਲੈਂਸ ਹੈੱਡਕੁਆਰਟਰ ਬੁਲਾਇਆ ਹੈ ਅਤੇ ਪ੍ਰੋਫਾਰਮਾ ਭਰ ਕੇ ਲਿਆਉਣ ਲਈ ਕਿਹਾ ਹੈ। ਪਿਛਲੀ ਵਾਰ ਜਦੋਂ ਵਿਜੀਲੈਂਸ ਨੇ ਚਰਨਜੀਤ ਸਿੰਘ ਚੰਨੀ ਤੋਂ ਪੁੱਛਗਿੱਛ ਕੀਤੀ ਸੀ ਤਾਂ ਉਸ ਤੋਂ ਬਾਅਦ ਚੰਨੀ ਨੇ ਵਿਜੀਲੈਂਸ ਦਫਤਰ ਤੋਂ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਮੈਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ। ਮੈਂ ਵਿਜੀਲੈਂਸ ਨੂੰ ਕਿਹਾ ਕਿ ਤੁਹਾਨੂੰ ਮੈਨੂੰ ਗ੍ਰਿਫਤਾਰ ਕਰਨ ਦੇ ਹੁਕਮ ਆਏ ਹਨ, ਜੇ ਤੁਸੀਂ ਮੈਨੂੰ ਗ੍ਰਿਫਤਾਰ ਕਰਨਾ ਚਾਹੁੰਦੇ ਹੋ ਤਾਂ ਮੈਨੂੰ ਤੰਗ ਨਾ ਕਰੋ। ਮੈਂ ਆਪਣੀ ਮਿਹਨਤ ਨਾਲ ਆਪਣਾ ਘਰ ਬਣਾਇਆ ਹੈ, ਜੋ ਪੈਸਾ ਕਮਾਇਆ ਸੀ ਉਹ ਮੈਂ ਚੋਣ ਲੜਨ ਲਈ ਖਰਚ ਕੀਤਾ ਹੈ ਅਤੇ ਹੁਣ ਮੈਂ ਖੁਦ ਹੀ ਕਰਜ਼ਈ ਹਾਂ।