ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਣੇ ਪ੍ਰਿੰਸੀਪਲ ਬੁੱਧਰਾਮ, ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ

ਇਸ ਦੇ ਨਾਲ ਸੂਬਾ ਮੀਤ ਪ੍ਰਧਾਨ ਵੀ ਐਲਾਨੇ ਗਏ ਹਨ। ਜਿਨ੍ਹਾਂ ਵਿਚ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਸਵੀਰ ਸਿੰਘ ਰਾਜਾ ਗਿੱਲ, ਜਗਦੀਪ ਸਿੰਘ ਕਾਕਾ ਬਰਾੜ ਅਤੇ ਤਰੁਨਪ੍ਰੀਤ ਸਿੰਘ ਸ਼ਾਮਲ ਹਨ। ਜਦਕਿ ਜਗਰੂਪ ਸੇਖੋਂ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਯੂਥ ਵਿੰਗ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤੀਰ ਭਗਵੰਤ ਮਾਨ ਨੇ ਟਵੀਟ ਵੀ ਕੀਤਾ। ਉਨ੍ਹਾਂ ਲਿਖਿਆ, “ਨਵੇਂ ਅਹੁਦੇਦਾਰਾਂ ਨੂੰ ਬਹੁਤ-ਬਹੁਤ ਮੁਬਾਰਕਾਂ …ਉਮੀਦ ਹੈ ਕਿ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰੋਂਗੇ…”।

Leave a Reply

Your email address will not be published. Required fields are marked *