ਦਿੱਲੀ-ਐਨਸੀਆਰ, ਜੰਮੂ-ਕਸ਼ਮੀਰ, ਪੰਜਾਬ ਅਤੇ ਚੰਡੀਗੜ੍ਹ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਦਸ ਸਕਿੰਟਾਂ ਤੱਕ ਮਹਿਸੂਸ ਕੀਤੇ ਗਏ। ਇਸ ਦੌਰਾਨ ਲੋਕ ਘਰਾਂ ਤੋਂ ਬਾਹਰ ਆ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ ਹੈ। ਦੱਸ ਦਈਏ ਕਿ ਭੂਚਾਲ ਇਸ ਲਈ ਆਉਂਦਾ ਹੈ ਕਿਉਂਕਿ ਧਰਤੀ ਦੇ ਅੰਦਰ 7 ਪਲੇਟਾਂ ਹਨ, ਜੋ ਲਗਾਤਾਰ ਘੁੰਮਦੀਆਂ ਰਹਿੰਦੀਆਂ ਹਨ। ਜਿੱਥੇ ਇਹ ਪਲੇਟਾਂ ਜ਼ਿਆਦਾ ਟਕਰਾਉਂਦੀਆਂ ਹਨ, ਉਸ ਜ਼ੋਨ ਨੂੰ ਫਾਲਟ ਲਾਈਨ ਕਿਹਾ ਜਾਂਦਾ ਹੈ। ਵਾਰ-ਵਾਰ ਟਕਰਾਉਣ ਕਾਰਨ ਪਲੇਟਾਂ ਦੇ ਕੋਨੇ ਝੁਕ ਜਾਂਦੇ ਹਨ। ਜਦੋਂ ਜ਼ਿਆਦਾ ਦਬਾਅ ਬਣਦਾ ਹੈ, ਤਾਂ ਪਲੇਟਾਂ ਟੁੱਟਣੀਆਂ ਸ਼ੁਰੂ ਹੋ ਜਾਂਦੀਆਂ ਹਨ। ਹੇਠਲੀ ਊਰਜਾ ਬਾਹਰ ਦਾ ਰਸਤਾ ਲੱਭਦੀ ਹੈ ਅਤੇ ਗੜਬੜ ਤੋਂ ਬਾਅਦ ਭੂਚਾਲ ਆਉਂਦਾ ਹੈ।