ਨਵੀਂ ਦਿੱਲੀ, 28 ਮਈ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਦਿੱਲੀ ‘ਚ ਕੋਰੋਨਾ ਸਕਰਾਤਮਕਤਾ ਦਰ ਘੱਟ ਕੇ 1.5% ਹੋ ਗਈ ਹੈ ਤੇ ਲਗਭਗ 1100 ਮਾਮਲੇ ਸਾਹਮਣੇ ਆਏ ਹਨ।ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਲੈ ਕੇ ਲਗਾਇਆ ਗਿਆ ਲਾਕਡਾਊਨ 31 ਮਈ ਸਵੇਰੇ 5 ਵਜੇ ਤੱਕ ਲੱਗੇਗਾ। ਉਸ ਤੋਂ ਬਾਅਦ ਹੌਲੀ ਹੌਲੀ ਲਾਕਡਾਊਨ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।ਦਿਹਾੜੀ ਮਜ਼ਦੂਰਾਂ ਨੂੰ ਧਿਆਨ ਵਿਚ ਰੱਖਦੇ ਹੋਏ ਨਿਰਮਾਣ ਗਤੀਵਿਧੀਆਂ ਤੇ ਫੈਕਟਰੀ ਫਿਰ ਤੋਂ ਖੋਲ੍ਹੀਆਂ ਜਾਣਗੀਆਂ।