27 ਜੂਨ ਨੂੰ ਸੂਬੇ ਭਰ ‘ਚ ਹੋਵੇਗਾ ਬੱਸਾਂ ਦਾ ਚੱਕਾ ਜਾਮ

ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਐੱਸ ਕਾਂਟ੍ਰੈਕਟ ਵਰਕਰਸ ਯੂਨੀਅਨ ਪੰਜਾਬ ਨੇ 27 ਜੂਨ ਨੂੰ ਸੂਬੇ ਭਰ ‘ਚ ਬੱਸਾਂ ਦਾ ਚੱਕਾ ਜਾਮ ਕਰਨ ਤੇ 28 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ‘ਚ ਹੋਈ ਯੂਨੀਅਨ ਦੀ ਬੈਠਕ ਦੌਰਾਨ ਕਿਹ ਗਿਆ ਕਿ 22 ਜੂਨ ਨੂੰ ਪਨਬਸ ਦੇ ਸਾਰੇ ਡਿਪੂਆਂ ਦੇ ਸਾਹਮਣੇ ਗੇਟ ਰੈਲੀਆਂ ਵੀ ਕੀਤੀਆਂ ਜਾਣਗੀਆਂ। ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਨੇ ਜਲੰਧਰ ਜ਼ਿਮਨੀ ਚੋਣ ਦੌਰਾਨ ਯੂਨੀਅਨ ਨਾਲ ਬੈਠਕ ‘ਚ ਵਾਅਦਾ ਕੀਤਾ ਸੀ ਕਿ ਇਕ ਮਹੀਨੇ ਦੇ ਅੰਦਰ ਜਾਇਜ਼ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ ਪਰ ਅਜਿਹਾ ਨਹੀਂ ਕੀਤਾ ਗਿਆ। ਜਿਸ ਕਾਰਨ ਮੁਲਾਜ਼ਮਾਂ ਨੇ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ।

Leave a Reply

Your email address will not be published. Required fields are marked *