ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਮੁਲਜ਼ਮਾਂ ਦੀ ਹੋਈ ਪੇਸ਼, 11 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ

ਮਾਨਸਾ: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਅਹਿਮ ਸੁਣਵਾਈ ਹੋਈ। ਅੱਜ ਕੁਝ ਹੀ ਮੁਲਜ਼ਮ ਪੇਸ਼ ਹੋਏ। ਜਦਕਿ ਜੋਗਿੰਦਰ ਜੋਗਾ ਨੂੰ 3 ਜੁਲਾਈ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ ਮਾਨਸਾ ਅਦਾਲਤ ਵਿਚ 11 ਜੁਲਾਈ ਨੂੰ ਹੋਵੇਗੀ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਪੇਸ਼ ਕਰਨ ਦੇ ਹੁਕਮ ਦਿਤੇ ਹਨ। ਮੂਸੇਵਾਲਾ ਕਤਲ ਕਾਂਡ ਦੀ ਜਾਂਚ ਲਈ ਤਿਆਰ ਕੀਤੀ ਐਸਆਈਟੀ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਸਮੇਤ 30 ਤੋਂ ਵੱਧ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਜਾਂਚ ਵਿਚ ਦੱਸਿਆ ਗਿਆ ਕਿ ਕਤਲ ਬਦਲੇ ਦੀ ਭਾਵਨਾ ਨਾਲ ਕੀਤਾ ਗਿਆ ਸੀ। ਇਸ ਮਾਮਲੇ ਵਿਚ ਪੁਲਿਸ ਨੇ ਕੁੱਲ 27 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਵਿਚੋਂ ਕਈ ਸ਼ਾਰਪ ਸ਼ੂਟਰ ਹਨ। ਚਾਰਟਸ਼ੀਟ ਵਿਚ ਕੁਝ ਅਜਿਹੇ ਨਾਮ ਹਨ ਜੋ ਵਿਦੇਸ਼ਾਂ ਵਿਚ ਬੈਠ ਕੇ ਸਾਰਾ ਨੈੱਟਵਰਕ ਚਲਾਉਂਦੇ ਹਨ। ਇਸ ਤੋਂ ਇਲਾਵਾ ਮੁਕਾਬਲੇ ‘ਚ ਕੁਝ ਗੈਂਗਸਟਰਾਂ ਦਾ ਐਨਕਾਊਂਟਰ ਵੀ ਕੀਤਾ ਗਿਆ।

Leave a Reply

Your email address will not be published. Required fields are marked *