ਫਗਵਾੜਾ ਵਿਖੇ ਵੀ ਪਟਵਾਰ ਯੂਨੀਅਨ ਨੇ ਕੀਤੀ ਹੜਤਾਲ

ਫਗਵਾੜਾ, 28 ਮਈ (ਰਮਨਦੀਪ) – ਪੰਜਾਬ ਭਰ ਦੇ ਮਾਲ ਅਧਿਕਾਰੀਆਂ ਅਤੇ ਪਟਵਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ ਅਤੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਦੇ ਪੁਤਲੇ ਫੂਕੇ ਗਏ। ਇਸ ਦੇ ਤਹਿਤ ਫਗਵਾੜਾ ਵਿਖੇ ਵੀ ਪਟਵਾਰੀਆਂ ਨੇ ਹੜਤਾਲ ਕੀਤੀ।ਪਟਵਾਰੀਆਂ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਦਕਿ ਕਈ ਮੰਗਾਂ ਜੋ ਕਿ ਪ੍ਰਵਾਨ ਕਰ ਲਈਆਂ ਗਈਆਂ ਹਨ ਉਨ੍ਹਾਂ ਨੂੰ ਲਾਗੂ ਨਹੀ ਕੀਤਾ ਜਾ ਰਿਹਾ ਹੈ। ਸਮੂਹ ਪਟਵਾਰੀਆ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ ਤੇ ਸਰਕਾਰ ਪਾਸੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਤੇ ਮੰਨੀਆਂ ਮੰਗਾਂ ਨੂੰ ਪ੍ਰਵਾਨਿਤ ਕਰਨ ਦੀ ਮੰਗ ਕੀਤੀ।

Leave a Reply

Your email address will not be published. Required fields are marked *