ਪੰਜਾਬ ਵਿਚ ਗਠਜੋੜ ਦੀ ਭਾਜਪਾ ਨੂੰ ਨਹੀਂ ਅਕਾਲੀ ਦਲ ਨੂੰ ਲੋੜ ਹੈ : ਯਾਦਵਿੰਦਰ ਬੁੱਟਰ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਭਾਜਪਾ ਦੇ ਪੰਜਾਬ ਇੰਚਾਰਜ ਵਿਜੇ ਰੁਪਾਣੀ ਵਲੋਂ 2024 ਵਿਚ ਪੰਜਾਬ ਵਿਚ 13 ਲੋਕ ਸਭਾ ਸੀਟਾਂ ਤੇ ਭਾਜਪਾ ਵਲੋਂ ਇਕਲੇ ਚੋਣ ਲੜਨ ਦੇ ਫ਼ੈਸਲੇ ਦਾ ਸੁਆਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਅਕਾਲੀ ਦਲ ਨਾਲ ਗਠਜੋੜ ਦੀ ਕੋਈ ਜ਼ਰੂਰਤ ਨਹੀਂ ਹੈ ਕਿਉਂਕਿ ਅਕਾਲੀ ਦਲ (ਬਾਦਲ) ਦੀਆਂ ਨੀਤੀਆਂ ਦੇ ਕਾਰਨ ਅਤੇ ਇਨ੍ਹਾਂ ਵਲੋਂ ਕੀਤੇ ਗਏ ਭ੍ਰਿਸ਼ਟਾਚਾਰ ਦੇ ਕਾਰਨ ਲੋਕਾਂ ਨੇ ਇੰਨ੍ਹਾ ਨੂੰ ਪੂਰੀ ਤਰ੍ਹਾਂ ਨਕਾਰ ਦਿਤਾ ਹੈ ਇਹ ਹੁਣ ਭਾਜਪਾ ਨਾਲ ਗਠਜੋੜ ਕਰਨ ਲਈ ਤਰਲੋਮਛੀ ਹੋ ਰਹੇ ਹਨ ਕਿਉਂਕਿ ਇੰਨ੍ਹਾ ਨੂੰ ਅਪਣਾ ਭਵਿਖ ਹੋਰ ਡੁਬਦਾ ਨਜ਼ਰ ਆ ਰਿਹਾ ਹੈ ਭਾਜਪਾ ਨਾਲ ਗਠਜੋੜ ਕਰਨ ਦੀ ਅਕਾਲੀ ਦਲ ਨੂੰ ਲੋੜ ਹੈ ਭਾਜਪਾ ਨੂੰ ਕੋਈ ਲੋੜ ਨਹੀਂ ਹੈ ਕਿਉਂਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹੋ ਰਹੇ ਹਨ ਇਸੇ ਕਰ ਕੇ ਵੱਖ-ਵੱਖ ਪਾਰਟੀਆਂ ਦੇ ਵਧੀਆ ਕਿਰਦਾਰ ਵਾਲੇ ਸਿੱਖ ਚਿਹਰੇ ਭਾਜਪਾ ਨਾਲ ਜੁੜ ਕੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਕਈ ਪੁਰਾਣੇ ਟਕਸਾਲੀ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀਆਂ ਨੀਤੀਆਂ ਦੇ ਵਿਰੋਧ ਵਿਚ ਪਾਰਟੀ ਛੱਡ ਕੇ ਭਾਜਪਾ ਵਿਚ ਆਉਣ ਦਾ ਮਨ ਬਣਾਈ ਬੈਠੇ ਹਨ। ਬੁੱਟਰ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਅਤੇ ਵਿਜੇ ਰੁਪਾਣੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਵਿਚ ਭਾਜਪਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਸੀਂ ਪੰਜਾਬ ਦੇ ਪਿੰਡ-ਪਿੰਡ ਜਾਂਵਾਗੇ। ਉਨ੍ਹਾਂ ਕਿਹਾ ਕਿ ਜਾਖੜ ਜਿਹੜੇ ਕਿ ਪੇਂਡੂ ਪਿਛੋਕੜ ਦੇ ਹੋਣ ਕਾਰਨ ਅਤੇ ਕਿਸਾਨੀ ਨਾਲ ਜੁੜੇ ਹੋਏ ਨੇਤਾ ਹਨ, ਪਿੰਡਾਂ ਵਾਲਿਆਂ ਅਤੇ ਕਿਸਾਨਾਂ ਦੀ ਨਬਜ਼ ਪਛਾਣਦੇ ਹੋਣ ਕਾਰਨ ਪਿੰਡਾਂ ਵਿਚ ਭਾਜਪਾ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਅਸੀਂ ਪੰਜਾਬ ਦੀਆਂ 13 ਦੀਆਂ 13 ਲੋਕਸਭਾ ਦੀਆਂ ਸੀਟਾਂ ਤੇ ਇਤਿਹਾਸਿਕ ਜਿੱਤ ਦਰਜ ਕਰਵਾਂਵਾਗੇ।

Leave a Reply

Your email address will not be published. Required fields are marked *