ਚੰਡੀਗੜ੍ਹ, 28 ਮਈ – ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ‘ਚ 50 ਪੈਸੇ ਤੋਂ ਲੈ ਕੇ 1 ਰੁਪਏ ਤੱਕ ਪ੍ਰਤੀ ਯੂਨਿਟ ‘ਚ ਕਟੌਤੀ ਕੀਤੀ ਗਈ ਹੈ। ਇਸ ਦੇ ਤਹਿਤ 2 ਕਿੱਲੋ ਵਾਟ ਤੱਕ ਲੋਡ ਵਾਲੇ ਘਰੇਲੂ ਖਪਤਕਾਰਾਂ ਲਈ ਪਹਿਲੇ 100 ਯੂਨਿਟ 1 ਰੁਪਏ ਅਤੇ 101 ਤੋਂ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ।ਘਟੀਆਂ ਦਰਾਂ 1 ਜੂਨ ਤੋਂ ਲਾਗੂ ਹੋਣਗੀਆਂ।