ਲੁਧਿਆਣਾ ਜ਼ਿਲ੍ਹੇ ਵੱਡੀ ਵਾਰਦਾਤ ਵਾਪਰੀ ਹੈ। ਦਰਅਸਲ ਥਾਣਾ ਸਦਰ ਦੇ ਇਲਾਕੇ ਠਾਕੁਰ ਕਾਲੋਨੀ ‘ਚ ਸੋਮਵਾਰ ਰਾਤ ਕਰੀਬ 12 ਵਜੇ ਇਕ ਐੱਨ.ਆਰ.ਆਈ. ਅਪਣੇ ਨੌਕਰ ਨਾਲ ਮੋਟਰਸਾਈਕਲ ‘ਤੇ ਘਰ ਜਾ ਰਿਹਾ ਸੀ। ਇਸੇ ਦੌਰਾਨ 2 ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤਿਆਂ ਨੇ ਉਸ ਦਾ ਰਾਹ ਰੋਕ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਉਸ ਨੂੰ ਤੁਰੰਤ ਡੀ.ਐਮ.ਸੀ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਨੇ ਦਮ ਤੋੜ ਦਿਤਾ। ਮ੍ਰਿਤਕ ਬਲਵਿੰਦਰ ਬਿੰਦਾ (42) ਤਿੰਨ ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਆਇਆ ਸੀ। ਜਾਂਚ ਕਰ ਰਹੀ ਪੁਲਿਸ ਦਾ ਕਹਿਣਾ ਹੈ ਕਿ ਰੰਜਿਸ਼ ਦੇ ਚੱਲਦਿਆਂ ਇਹ ਕਤਲ ਕੀਤਾ ਗਿਆ ਹੈ ਕਿਉਂਕਿ ਐੱਨ. ਆਰ. ਆਈ. ਦੀ ਮੋਬਾਇਲ ਅਤੇ ਨਕਦੀ ਉਸ ਦੇ ਕੋਲ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿਤਾ ਹੈ।