ਵਿਜੇ ਸਾਂਪਲਾ ਨੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿਜੇ ਸਾਂਪਲਾ ਨੂੰ ਪੰਜਾਬ ਵਿਚ ਭਾਜਪਾ ਦੀ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਸਾਂਪਲਾ ਦਾ ਪੰਜਾਬ ਵਿਚ ਹੀ ਨਹੀਂ ਸਗੋਂ ਦੇਸ਼ ਭਰ ਦੇ ਦਲਿਤਾਂ ਵਿਚ ਚੰਗਾ ਪ੍ਰਭਾਵ ਮੰਨਿਆ ਜਾਂਦਾ ਹੈ। ਸਾਂਪਲਾ ਪੰਜਾਬ ਵਿਚ ਭਾਜਪਾ ਦੇ ਸਭ ਤੋਂ ਵੱਡੇ ਦਲਿਤ ਆਗੂ ਹਨ। ਜਾਣਕਾਰੀ ਅਨੁਸਾਰ ਸੰਵਿਧਾਨਕ ਅਹੁਦੇ ’ਤੇ ਰਹਿੰਦਿਆਂ ਪਾਰਟੀ ਲਈ ਖੁੱਲ੍ਹ ਕੇ ਪ੍ਰਚਾਰ ਕਰਨਾ ਉਨ੍ਹੰ ਲਈ ਸੰਭਵ ਨਹੀਂ ਸੀ, ਇਸ ਲਈ ਭਾਜਪਾ ਦੀ ਕੌਮੀ ਲੀਡਰਸ਼ਿਪ ਨੇ ਉਸ ਨੂੰ ਪੰਜਾਬ ਭੇਜਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਦੇ ਸਿਆਸੀ ਕੱਦ ਅਨੁਸਾਰ ਪੰਜਾਬ ਵਿਚ ਕੋਈ ਵੀ ਵੱਡੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਜਾ ਸਕਦੀ ਹੈ। ਦੱਸ ਦੇਈਏ ਕਿ ਜਾਖੜ-ਸਾਂਪਲਾ ਜੋੜੀ ਦੇ ਸਿਰ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੀ ਜ਼ਿੰਮੇਵਾਰੀ ਹੋਵੇਗੀ।