ਮਜੀਠਾ: ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਪਿੰਡ ਚੰਨਣਕੇ ‘ਚ ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਹਰਜੀਤ ਸਿੰਘ ਉਮਰ ਤਕਰੀਬ 23 ਸਾਲ ਵਜੋਂ ਕਰਦੀ ਹੈ। ਮ੍ਰਿਤਕ ਨੌਜਵਾਨ ਮਜ਼ਦੂਰੀ ਕਰਦਾ ਸੀ, ਜਿਸ ਦਾ 6 ਸਾਲ ਪਹਿਲਾਂ ਵਿਆਹ ਹੋਇਆ ਸੀ। ਪਿੰਡ ਚੰਨਣਕੇ ਦੇ ਸਰਪੰਚ ਪ੍ਰਗਟ ਸਿੰਘ ਅਤੇ ਮ੍ਰਿਤਕ ਦੇ ਤਾਏ ਦੇ ਲੜਕੇ ਹਰਪ੍ਰੀਤ ਸਿਘ ਨੇ ਦਸਿਆ ਕਿ ਪਤੀ-ਪਤਨੀ ਵਿਚਾਲੇ ਅਕਸਰ ਝਗੜਾ ਰਹਿੰਦਾ ਸੀ, ਜਿਸ ਨੂੰ ਲੈ ਕੇ ਨੌਜਵਾਨ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਇਸ ਘਰੇਲੂ ਕਲੇਸ਼ ਤੋਂ ਤੰਗ ਹਰਜੀਤ ਸਿੰਘ ਨੇ ਆਪਣੇ ਕਮਰੇ ਵਿਚ ਪੱਖੇ ਨਾਲ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਉਨ੍ਹਾਂ ਕਿਹਾ ਕਿ ਇਸ ਬਾਰੇ ਅਸੀਂ ਥਾਣਾ ਮਹਿਤਾ ਦੀ ਪੁਲਿਸ ਨੂੰ ਸੂਚਿਤ ਕਰ ਦਿਤਾ ਹੈ, ਉਧਰ ਥਾਣਾ ਮਹਿਤਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਬਲਕਾਰ ਸਿੰਘ ਨੇ ਦਸਿਆ ਕਿ ਇਸ ਮੌਤ ਦਾ ਕਾਰਨ ਘਰੇਲੂ ਕਲੇਸ਼ ਦਸਿਆ ਜਾ ਰਿਹਾ ਹੈ, ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *