ਮੋਰੱਕੋ ਵਿੱਚ ਭੂਚਾਲ ਨੇ ਮਚਾਈ ਭਾਰੀ ਤਬਾਹੀ, 630 ਤੋਂ ਵੱਧ ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ : ਮੋਰੱਕੋ ਵਿੱਚ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਮਾਰਾਕੇਸ਼ ਦੇ ਦੱਖਣੀ-ਪੱਛਮੀ ਹਿੱਸੇ ‘ਚ ਸ਼ੁੱਕਰਵਾਰ ਦੇਰ ਰਾਤ 6.8 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਪੋਰਟਾਂ ਅਨੁਸਾਰ ਸ਼ੁੱਕਰਵਾਰ ਦੇਰ ਰਾਤ ਮੱਧ ਮੋਰੋਕੋ ਵਿੱਚ 6.8 ਤੀਬਰਤਾ ਦੇ ਇੱਕ ਸ਼ਕਤੀਸ਼ਾਲੀ ਭੂਚਾਲ ਕਾਰਨ 630 ਤੋਂ ਵੱਧ ਲੋਕ ਮਾਰੇ ਗਏ ਅਤੇ ਦਰਜਨਾਂ ਜ਼ਖ਼ਮੀ ਹੋ ਗਏ। ਰਾਤ ਕਰੀਬ 11:11 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਮਾਰਾਕੇਸ਼ ਤੋਂ 71 ਕਿਲੋਮੀਟਰ ਦੂਰ 18.5 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। G-20 ਦੀ ਬੈਠਕ ਦੌਰਾਨ PM ਮੋਦੀ ਨੇ ਮੋਰੱਕੋ ‘ਚ ਭੂਚਾਲ ‘ਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਮੈਂ ਮੋਰੱਕੋ ਵਿੱਚ ਆਏ ਭੂਚਾਲ ਤੋਂ ਪ੍ਰਭਾਵਿਤ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਨਾ ਚਾਹੁੰਦਾ ਹਾਂ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸਾਰੇ ਜ਼ਖਮੀ ਲੋਕ ਜਲਦੀ ਠੀਕ ਹੋ ਜਾਣ। ਇਸ ਮੁਸ਼ਕਲ ਸਮੇਂ ਵਿੱਚ ਪੂਰਾ ਵਿਸ਼ਵ ਭਾਈਚਾਰਾ ਮੋਰੋਕੋ ਦੇ ਨਾਲ ਹੈ। ਅਸੀਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹਾਂ। ਇਸ ਭੂਚਾਲ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਭੂਚਾਲ ਤੋਂ ਬਾਅਦ ਸਾਮਾਨ ਗਲੀਆਂ ‘ਚ ਖਿੱਲਰਿਆ ਪਿਆ ਹੈ। ਬਹੁਤ ਸਾਰੇ ਲੋਕ ਸ਼ਾਪਿੰਗ ਸੈਂਟਰਾਂ, ਰੈਸਟੋਰੈਂਟਾਂ ਅਤੇ ਅਪਾਰਟਮੈਂਟ ਬਿਲਡਿੰਗਾਂ ਤੋਂ ਬਾਹਰ ਭੱਜਦੇ ਦੇਖੇ ਗਏ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਨੇ ਭੂਚਾਲ ਦੀ ਤੀਬਰਤਾ ਦੇ ਸਬੰਧ ਵਿੱਚ ਸ਼ੁਰੂਆਤੀ ਅੰਕੜੇ ਪੇਸ਼ ਕੀਤੇ, ਜਿਸ ਦੇ ਸਬੰਧ ਵਿੱਚ ਉਨ੍ਹਾਂ ਨੇ ਆਰਥਿਕ ਨੁਕਸਾਨ ਨੂੰ ਦਰਸਾਉਣ ਲਈ ਇੱਕ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਹੋਰ ਨੁਕਸਾਨ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *