ਜਲੰਧਰ: ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਵਿਰੁਧ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 12 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਹੈ। ਜਲੰਧਰ ਦਿਹਾਤੀ ਪੁਲਿਸ ਵਲੋਂ ਇਹ ਕਾਰਵਾਈ ਖੁਫੀਆ ਜਾਣਕਾਰੀ ’ਤੇ ਅਧਾਰਤ ਮੁਹਿੰਮ ਦੌਰਾਨ ਮਿਲੀ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪੁਲਿਸ ਨੇ 3 ਦਿਨਾਂ ਦੌਰਾਨ ਕੁੱਲ 21 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੰਜਾਬ ਦੇ ਡੀ.ਜੀ.ਪੀ. ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਜਲੰਧਰ ਦਿਹਾਤੀ ਪੁਲਿਸ ਵਲੋਂ 9 ਕਿਲੋਗ੍ਰਾਮ ਹੈਰੋਇਨ ਦੀ ਸ਼ੁਰੂਆਤੀ ਜ਼ਬਤੀ ਤੋਂ ਬਾਅਦ 12 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ। ਪਿਛਲੇ ਤਿੰਨ ਦਿਨਾਂ ਦੌਰਾਨ ਇਸ ਕਾਰਵਾਈ ਦੌਰਾਨ ਕੁੱਲ 21 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ”। ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਗੁਰਾਇਆ ਵਿਖੇ ਐਫ.ਆਈ.ਆਰ. ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ। ਜਲੰਧਰ: ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਵਿਰੁਧ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 12 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਹੈ। ਜਲੰਧਰ ਦਿਹਾਤੀ ਪੁਲਿਸ ਵਲੋਂ ਇਹ ਕਾਰਵਾਈ ਖੁਫੀਆ ਜਾਣਕਾਰੀ ’ਤੇ ਅਧਾਰਤ ਮੁਹਿੰਮ ਦੌਰਾਨ ਮਿਲੀ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪੁਲਿਸ ਨੇ 3 ਦਿਨਾਂ ਦੌਰਾਨ ਕੁੱਲ 21 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੰਜਾਬ ਦੇ ਡੀ.ਜੀ.ਪੀ. ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਜਲੰਧਰ ਦਿਹਾਤੀ ਪੁਲਿਸ ਵਲੋਂ 9 ਕਿਲੋਗ੍ਰਾਮ ਹੈਰੋਇਨ ਦੀ ਸ਼ੁਰੂਆਤੀ ਜ਼ਬਤੀ ਤੋਂ ਬਾਅਦ 12 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ। ਪਿਛਲੇ ਤਿੰਨ ਦਿਨਾਂ ਦੌਰਾਨ ਇਸ ਕਾਰਵਾਈ ਦੌਰਾਨ ਕੁੱਲ 21 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ”। ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਗੁਰਾਇਆ ਵਿਖੇ ਐਫ.ਆਈ.ਆਰ. ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਜਲੰਧਰ ਦਿਹਾਤੀ ਪੁਲਿਸ ਵਲੋਂ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਨਸ਼ਾ ਤਸਕਰ ਮਲਕੀਅਤ ਸਿੰਘ ਉਰਫ ਕਾਲੀ ਨੂੰ ਗ੍ਰਿਫਤਾਰ ਕਰਕੇ 9 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਉਹ ਅਪਣੇ ਸਾਥੀਆਂ ਨਾਲ ਮਿਲ ਕੇ ਸਰਹੱਦ ਪਾਰ ਨਸ਼ਾ ਤਸਕਰੀ ਨੂੰ ਅੰਜਾਮ ਦਿੰਦਾ ਸੀ।ਪੁਲਿਸ ਵਲੋਂ ਪੁਛਗਿਛ ਦੌਰਾਨ ਖੁਲਾਸਾ ਹੋਇਆ ਕਿ ਕਾਲੀ ਦੇ ਪਾਕਿਸਤਾਨ ਬੈਠੇ ਤਸਕਰਾਂ ਨਾਲ ਸਬੰਧ ਹਨ। ਕਾਲੀ ਨੇ ਲੜਕਿਆਂ ਨੂੰ ਸਰਹੱਦ ਰਾਹੀਂ ਪਾਕਿਸਤਾਨ ਭੇਜ ਕੇ 50 ਕਿਲੋ ਹੈਰੋਇਨ ਮੰਗਵਾਈ ਸੀ। ਹੈਰੋਇਨ ਭਾਰਤ ਪਹੁੰਚਣ ਤੋਂ ਬਾਅਦ 6 ਵੱਖ-ਵੱਖ ਸਮੱਗਲਰਾਂ ਵਿਚ ਵੰਡੀ ਗਈ ਸੀ ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਦੇ ਇਕ ਨੌਜਵਾਨ ਨੂੰ 8 ਕਿਲੋ ਹੈਰੋਇਨ ਸਮੇਤ ਫੜਿਆ ਗਿਆ ਸੀ। ਇਸ ਤੋਂ ਬਾਅਦ ਮਹਿਤਪੁਰ ਪੁਲਿਸ ਨੇ ਵੀ ਅੱਧਾ ਕਿੱਲੋ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਦੋਵਾਂ ਨੇ ਮੁੱਖ ਤਸਕਰ ਮਲਕੀਅਤ ਉਰਫ਼ ਕਾਲੀ ਬਾਰੇ ਖੁਲਾਸੇ ਕੀਤੇ ਸਨ। ਇਸ ਤੋਂ ਬਾਅਦ ਪੁਲਿਸ ਨੇ ਮਲਕੀਅਤ ਦੀ ਭਾਲ ਸ਼ੁਰੂ ਕਰ ਦਿਤੀ ਸੀ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੁੱਖ ਮੁਲਜ਼ਮ ਮਲਕੀਅਤ ਨਸ਼ੇ ਦੀ ਖੇਪ ਲੈਣ ਲਈ ਹਵਾਲਾ ਰਾਹੀਂ ਪਾਕਿਸਤਾਨ ਵਿਚ ਬੈਠੇ ਅਪਣੇ ਆਕਾਵਾਂ ਨੂੰ ਪੈਸੇ ਭੇਜਦਾ ਸੀ।