ਫਰੀਦਕੋਟ – ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਹੁਣ ਨਵੀਂ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਹੁਣ ਚੌਥਾ ਚਲਾਨ ਵੀ ਪੇਸ਼ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿਚ 3 ਚਲਾਨ ਪੇਸ਼ ਹੋ ਚੁੱਕੇ ਹਨ ਤੇ ਅੱਜ ਵਾਲੇ ਚਲਾਨ ਵਿਚ ਧਾਰਾ 118 ਤੇ 119 ਲਗਾ ਦਿੱਤੀ ਗਈ ਹੈ। ਗਲਤ ਜਾਣਕਾਰੀ ਦੇਣ ਦੇ ਮੱਦੇਨਜ਼ਰ ਇਹ ਧਾਰਾ ਲਗਾਈ ਜਾਂਦੀ ਹੈ ਤੇ ਇਸ ਮਾਮਲੇ ਦੀ ਜਾਂਚ ਐੱਲਕੇ ਯਾਦਵ ਵਾਲੀ ਐੱਸਆਈਟੀ ਕਰ ਰਹੀ ਹੈ। ਚੌਥਾ ਚਲਾਨ 22 ਪੰਨਿਆਂ ਦਾ ਪੇਸ਼ ਕੀਤਾ ਗਿਆ ਹੈ। ਇਹ ਚਲਾਨ 192 ਨੰਬਰ ਵਿਚ ਪੇਸ਼ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 2502 ਪੰਨਿਆਂ (ਦੋ ਹਜ਼ਾਰ ਪੰਜ ਸੌ ਦੋ ਪੰਨਿਆਂ) ਦਾ ਤੀਜਾ ਸਪਲੀਮੈਂਟਰੀ ਚਲਾਨ ਫ਼ਰੀਦਕੋਟ ਅਦਾਲਤ ਦੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਕੋ-ਆਪਟਿਡ ਮੈਂਬਰ ਡੀਐਸਪੀ ਗੁਰਦੀਪ ਸਿੰਘ ਇੰਸਪੈਕਟਰ ਇਕਬਾਲ ਸਿੰਘ ਨਾਲ ਫਰੀਦਕੋਟ ਅਦਾਲਤ ਵਿਚ ਪਹੁੰਚੇ ਤੇ 11 ਜਿਲਦਾਂ ਵਿਚ 56 ਪੰਨਿਆਂ ਦੀ ਚਾਰਜਸ਼ੀਟ ਤੇ 2446 ਪੰਨਿਆਂ ਦੇ ਸਹਾਇਕ ਦਸਤਾਵੇਜ਼ ਪੇਸ਼ ਕੀਤੇ ਸਨ। ਜ਼ਿਕਰਯੋਗ ਹੈ ਕਿ ਐਸਆਈਜੀ ਰਾਕੇਸ਼ ਅਗਰਵਾਲ ਤੇ ਐਸਐਸਪੀ ਬਠਿੰਡਾ ਗੁਲਨੀਤ ਖੁਰਾਣਾ ਦੀ ਅਗਵਾਈ ਵਾਲੀ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 24.2.2023 ਨੂੰ ਸੱਤ ਹਜ਼ਾਰ ਪੰਨਿਆਂ ਦਾ (7000) ਪਹਿਲਾ ਚਲਾਨ ਪੇਸ਼ ਕੀਤਾ ਤੇ ਉਸ ਤੋਂ ਬਾਅਦ ਦੋ ਹਜ਼ਾਰ ਚਾਰ ਸੌ (2400) ਪੰਨਿਆਂ ਦਾ ਦੂਜਾ ਚਲਾਨ ਪੇਸ਼ ਕੀਤਾ। 25 ਅਪ੍ਰੈਲ 2023 ਨੂੰ ਫਰੀਦਕੋਟ ਅਦਾਲਤ ਵਿਚ 129 ਅਤੇ 192 ਨੰ. ਥਾਣਾ ਸਿਟੀ ਕੋਟਕਪੂਰਾ ਵਿਚ ਧਾਰਾ 307,153,109,34,201,218 332,120BIPC ਅਤੇ 25/27 54,59 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।