ਹੁਸ਼ਿਆਰਪੁਰ ‘ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਕੀਤਾ ਕਤਲ

ਹੁਸ਼ਿਆਰਪੁਰ ਨੇੜੇ ਕੁਝ ਨੌਜਵਾਨਾਂ ਨੇ ਇਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿਤਾ। ਮਾਮਲਾ ਪੁਰਾਣੀ ਰੰਜਿਸ਼ ਦਾ ਕਾਰਨ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਹਿਚਾਣ ਗੋਵਿੰਦ ਰਾਏ ਗੋਲਡੀ ਉਮਰ 30 ਸਾਲ ਪੁੱਤਰ ਸੁਰਿੰਦਰ ਪਾਲ ਵਾਸੀ ਕਸਬਾ ਹਾਜੀਪੁਰ ਵਜੋਂ ਹੋਈ। ਮ੍ਰਿਤਕ ਦੁਪਹਿਰ ਵੇਲੇ ਨਵਰਾਜ ਪੁੱਤਰ ਕੁਲਦੀਪ ਵਾਸੀ ਪਿੰਡ ਸੁਨੇੜਾ ਦੇ ਮੋਟਰਸਾਈਕਲ ਦੇ ਪਿੱਛੇ ਬੈਠ ਕੇ ਮੁਕੇਰੀਆਂ ਵੱਲ ਜਾ ਰਿਹਾ ਸੀ ਜਦੋਂ ਉਹ ਪਟਿਆਲ਼ ਸਕੂਲ ਨੇੜੇ ਪੁੱਜਾ ਤਾ ਪਿੱਛਿਓਂ ਆ ਰਹੇ 4 ਨੌਜਵਾਨਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ। ਇਸ ਦੌਰਾਨ ਆਪਣੇ ਆਪ ਨੂੰ ਬਚਾਉਣ ਲਈ ਮੋਟਰਸਾਈਕਲ ਚਾਲਕ ਨਵਰਾਜ ਨੇ ਪਿੰਡ ਪਟਿਆਲ ਵੱਲ ਮੋੜ ਲਿਆ ਤਾਂ ਮੋਟਰਸਾਈਕਲ ਪਲਟ ਗਿਆ, ਜਿਸ ਕਾਰਨ ਦੋਵੇਂ ਸੜਕ ‘ਤੇ ਡਿੱਗ ਗਏ ਜਿਸ ਦੌਰਾਨ ਹਮਲਾਵਰਾਂ ਨੇ ਗੋਵਿੰਦ ਰਾਏ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਈ। ਇਸ ਦੌਰਾਨ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਐਂਬੂਲੈਂਸ ਦੀ ਮਦਦ ਨਾਲ ਜ਼ਖ਼ਮੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਥੋਂ ਰੈਫਰ ਕਰ ਦਿੱਤਾ। ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਨੌਜਵਾਨ ਦੀ ਇਲਾਜ ਦੌਰਾਨ ਮੌਤ ਮੌਤ ਹੋ ਗਈ।

Leave a Reply

Your email address will not be published. Required fields are marked *