ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਮਾਣਯੋਗ ਹਾਈਕੋਰਟ ਨੇ ਫਗਵਾੜਾ ਕਾਰਪੋਰੇਸ਼ਨ ਦੀ ਚੋਣ ਸਬੰਧੀ ਕੀਤੀ ਨਵੀ ਵਾਰਡਬੰਦੀ ਨੂੰ ਰੱਦ ਕਰ ਦਿੱਤਾ ਹੈ ਤੇ ਹੁਣ ਪਹਿਲੀ ਵਾਲੀ ਵਾਰਡਬੰਦੀ ਤੇ ਹੀ ਚੋਣ ਕਰਵਾਉਣ ਦਾ ਫੈਸਲਾ ਸੁਣਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਣਯੋਗ ਹਾਈਕੋਰਟ ਦੇ ਵਕੀਲ ਗੋਰਵ ਗਿਲਹੋਤਰਾ ਨੇ ਦੱਸਿਆ ਕਿ ਉਨਾਂ ਵੱਲੋਂ ਕਾਂਗਰਸ ਦੀ ਸਰਕਾਰ ਸਮੇਂ ਹੋਈ ਵਾਰਡਬੰਦੀ ਦੇ ਅਧਾਰ ਤੇ ਕਰਵਾਉਣ ਲਈ ਚੈਂਲਜ ਕੀਤਾ ਸੀ। ਉਨਾਂ ਦੱਸਿਆ ਕਿ ਕਾਂਗਰਸ ਦੀ ਸਰਕਾਰ ਸਮੇਂ 2020 ਵਿੱਚ ਜੋ ਵਾਰਡਬੰਦੀ ਹੋਈ ਸੀ ਉਸ ਤੇ ਇੱਕ ਵੀ ਚੋਣ ਨਹੀ ਹੋਈ ਸੀ ਜਿਸ ਨੂੰ ਅਧਾਰ ਬਣਾ ਕੇ ਹੀ ਉਨਾਂ ਵੱਲੋਂ ਇਸ ਪਟੀਸ਼ਨ ਤੇ ਚੈਂਲਜ ਕੀਤਾ ਸੀ। ਉਨਾਂ ਦੱਸਿਆ ਕਿ ਹੁਣ ਮਾਣਯੋਗ ਹਾਈਕੋਰਟ ਨੇ ਨਵੀ ਵਾਰਡਬੰਦੀ ਨੂੰ ਰੱਦ ਕਰਕੇ ਪੁਰਾਣੀ ਵਾਰਡਬੰਦੀ ਤੇ ਹੀ ਚੋਣ ਕਰਵਾਉਣ ਦਾ ਫੈਸਲਾ ਸੁਣਾਇਆ ਹੈ।