ਫਗਵਾੜਾ, 29 ਮਈ (ਰਮਨਦੀਪ) – ਫਗਵਾੜਾ ਦੇ ਮੁਹੱਲਾ ਧਰਮਕੋਟ ਵਿਖੇ ਮਾਮੂਲੀ ਵਿਵਾਦ ਦੇ ਚੱਲਦਿਆ ਦੋ ਧਿਰਾਂ ਵਿਚਕਾਰ ਹੋਏ ਝਗੜੇ ਵਿੱਚ ਇੱਕ ਮਹਿਲਾ ਸਮੇਤ ਦੋਵਾਂ ਦਿਰਾਂ ਦੇ 3 ਵਿਅਕਤੀ ਜਖਮੀ ਹੋ ਗਏ ਜਿਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ।ਥਾਣਾ ਸਿਟੀ ਦੇ ਏ.ਐੱਸ.ਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਹਸਪਤਾਲ ਵਿਖੇ ਜੇਰੇ ਇਲਾਜ ਜਖਮੀ ਵਿਅਕਤੀ ਜੋ ਵੀ ਬਿਆਨ ਦੇਣਗੇ ਉਸ ਹਿਸਾਬ ਨਾਲ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।