BSF ਸੈਕਟਰ ਗੁਰਦਾਸਪੁਰ ਨੇੜੇ ਪਾਕਿਸਤਾਨੀ ਡਰੋਨ ਦੀ ਹਰਕਤ ਤੋਂ ਬਾਅਦ ਤਲਾਸ਼ੀ ਮੁਹਿੰਮ ਜਾਰੀ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ, ਹਰ ਰੋਜ਼ ਪਾਕਿਸਤਾਨ ਡਰੋਨਾਂ ਰਾਹੀਂ ਭਾਰਤੀ ਸਰਹੱਦ ‘ਤੇ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕਰਦਾ ਹੈ ਪਰ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨ ਲਗਾਤਾਰ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦੇ ਰਹੇ ਹਨ। ਬੀਤੀ ਰਾਤ 2 ਵਜੇ ਦੇ ਕਰੀਬ ਬੀ.ਐਸ.ਐਫ ਸੈਕਟਰ ਗੁਰਦਾਸਪੁਰ ਦੀ ਚੰਦੂ ਵਡਾਲਾ ਪੋਸਟ ‘ਤੇ ਪਾਕਿਸਤਾਨੀ ਡਰੋਨ ਨੂੰ ਇੱਕ ਵਾਰ ਫਿਰ ਦੇਖਿਆ ਗਿਆ। ਡਰੋਨ ਦੀ ਗਤੀਵਿਧੀ ਨੂੰ ਦੇਖਦੇ ਹੋਏ ਸਰਹੱਦ ‘ਤੇ ਤਾਇਨਾਤ ਬੀ.ਐਸ.ਐਫ ਦੀ 27 ਬਟਾਲੀਅਨ ਦੇ ਜਵਾਨਾਂ ਨੇ 5.56 ਐਮਐਮ ਇਨਸਾਸ ਰਾਈਫਲ ਤੋਂ 5 ਰਾਉਂਡ ਫਾਇਰ ਕੀਤੇ। ਡਰੋਨ ਦੇ ਪਾਕਿਸਤਾਨ ਵੱਲ ਪਰਤਣ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਵੱਲੋਂ ਸਰਹੱਦ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਡਰੋਨ 1 ਮਿੰਟ ਤੱਕ ਭਾਰਤੀ ਸਰਹੱਦ ‘ਚ ਘੁੰਮਦਾ ਰਿਹਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਸ ਚੌਕੀ ‘ਤੇ ਕਈ ਵਾਰ ਪਾਕਿਸਤਾਨੀ ਡਰੋਨ ਦੀ ਗਤੀਵਿਧੀ ਦੇਖਣ ਨੂੰ ਮਿਲ ਚੁੱਕੀ ਹੈ।ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅਤੇ ਬੀ.ਐੱਸ.ਐੱਫ. ਦੇ ਜਵਾਨ ਸਰਹੱਦ ਦੇ ਨੇੜੇ ਖੇਤਾਂ ‘ਚ ਮੌਜੂਦ ਹਨ ਪਰ ਅਜੇ ਤੱਕ ਕੁਝ ਵੀ ਬਰਾਮਦ ਨਹੀਂ ਹੋਇਆ ਹੈ।

Leave a Reply

Your email address will not be published. Required fields are marked *