ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਸ਼ਹੀਦੀ ਸਭਾ ਦੀਆਂ ਤਿਆਰੀਆਂ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ ਗਈ ਅਤੇ ਮੁੱਖ ਮੰਤਰੀ ਵਲੋਂ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਗਿਆ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਸੰਗਤਾਂ ਨੂੰ ਅਪੀਲ ਕਰਦਾ ਹਾਂ ਕਿ ਇਸ ਵਾਰ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਮਿੰਟ ਤਕ ਇਕ ਮਾਤਮੀ ਬਿਗਲ ਵਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਸ ਵੇਲੇ ਤੁਸੀਂ ਜਿਥੇ ਵੀ ਹੋਵੋਗੇ ਖੜ੍ਹੇ ਹੋ ਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ।