ਸਤਲੁਜ-ਯਮੁਨਾ ਲਿੰਕ ਨਹਿਰ (SYL) ਵਿਵਾਦ ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਾਲੇ ਅੱਜ ਤੀਜੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕੀਤੀ। ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸ਼ਾਮਲ ਰਹੇ। ਇਸ ਮੌਕੇ ਦੋਵਾਂ ਰਾਜਾਂ ਦੇ ਏਜੀਜ਼ ਦੇ ਨਾਲ-ਨਾਲ ਦੋਵਾਂ ਰਾਜਾਂ ਦੇ ਮੁੱਖ ਸਕੱਤਰ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
ਮੀਟਿੰਗ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਮੀਟਿੰਗ ਵਿਚ ਹੋਈ ਗੱਲਬਾਤ ਸਾਂਝੀ ਕੀਤੀ। ਕੀ ਬੋਲੇ ਮੁੱਖ ਮੰਤਰੀ
- ਅਸੀਂ ਅਪਣੇ ਪੁਰਾਣੇ ਸਟੈਂਡ ‘ਤੇ ਖੜ੍ਹੇ ਹਾਂ, ਸਾਡੇ ਕੋਲ ਪਾਣੀ ਨਹੀਂ ਹੈ
- ਪੰਜਾਬ ਨੂੰ 52 ਮਿਲੀਅਨ ਏਕੜ ਫੁੱਟ ਪਾਣੀ ਚਾਹੀਦਾ ਹੈ
- ਕੇਂਦਰੀ ਮੰਤਰੀ ਨੇ ਵੀ ਮੰਨਿਆ ਕਿ ਪੰਜਾਬ ਦਾ 70% ਹਿੱਸਾ ਡਾਰਕ ਜ਼ੋਨ ਵਿਚ ਹੈ
- ਜਦੋਂ ਪਾਣੀ ਹੈ ਨਹੀਂ ਤਾਂ ਨਹਿਰ ਬਣਾ ਕੇ ਕੀ ਕਰਨੀ
- ਪਾਣੀ ਦੀ ਇਕ ਬੂੰਦ ਵੀ ਪਾਕਿਸਤਾਨ ਨੂੰ ਨਹੀਂ ਜਾਂਦੀ
- ਸਤਲੁਜ ਹੁਣ ਦਰਿਆ ਨਹੀਂ ਨਾਲਾ ਬਣ ਚੁੱਕਾ ਹੈ