ਗੁਰਾਇਆ ,30 ਮਈ (ਮਨੀਸ਼)- ਭਾਰਤੀ ਜਨਤਾ ਪਾਰਟੀ ਮੰਡਲ ਗੁਰਾਇਆ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਤ ਸਾਲ ਦਾ ਕਾਰਜਕਾਲ ਪੂਰਾ ਹੋਣ ਦੀ ਖੁਸ਼ੀ ਵਿਚ ਗੁਰਾਇਆ ਵਿੱਚ ਮਾਸਕ ਸੈਨੀਟਾਈਜ਼ਰ ਪਾਣੀ ਬਿਸਕੁਟ ਵੰਡ ਕੇ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਸੀ ਪਰ ਇਸ ਦਾ ਪਤਾ ਜਦ ਕਿਸਾਨ ਯੂਨੀਅਨਾਂ ਨੂੰ ਲੱਗਾ ਤਾਂ ਮੌਕੇ ਤੇ ਕਿਸਾਨ ਯੂਨੀਅਨਾਂ ਦੇ ਵਰਕਰ ਇਕੱਠੇ ਹੋਣੇ ਸ਼ੁਰੂ ਹੋ ਗਏ ਜਿਸ ਦਾ ਪਤਾ ਲੱਗਣ ਤੇ ਭਾਰਤੀ ਜਨਤਾ ਪਾਰਟੀ ਵੱਲੋਂ ਆਪਣਾ ਸਮਾਗਮ ਜਲਦ ਹੀ ਪੂਰਾ ਕਰ ਦਿੱਤਾ ਗਿਆ ਜਿੱਥੇ ਭਾਰਤੀ ਜਨਤਾ ਪਾਰਟੀ ਵੱਲੋਂ ਮਾਸਕ,ਸੈਨੀਟਾਈਜ਼ਰ, ਪਾਣੀ, ਬਿਸਕੁਟ ਵੰਡੇ ਗਏ ਉਸ ਤੋਂ ਬਾਅਦ ਉਸੇ ਹੀ ਥਾਂ ਤੇ ਕਿਸਾਨ ਯੂਨੀਅਨਾਂ ਵੱਲੋਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਦਾ ਪੁਤਲਾ ਵੀ ਸਾੜਿਆ ਗਿਆ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲਾ ਪ੍ਰਧਾਨ ਅਮਰੀਕ ਸਿੰਘ ਨੇ ਕਿਹਾ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਗਤੀਵਿਧੀ ਨਹੀਂ ਕਰਨ ਦਿੱਤੀ ਜਾਵੇਗੀ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਮਾਹੌਲ ਖ਼ਰਾਬ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਪੰਜਾਬ ਦੀ ਕੈਪਟਨ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।