ਪੁਲਿਸ ਨੇ ਸਲਮਾਨ ਖਾਨ ਦੇ ਘਰ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਦੋ ਨੌਜਵਾਨਾਂ ਖਿਲਾਫ਼ ਮਾਮਲਾ ਕੀਤਾ ਦਰਜ

ਮੁੰਬਈ ਪੁਲਿਸ ਨੇ ਐਕਟਰ ਸਲਮਾਨ ਖਾਨ ਦੇ ਪਨਵੇਲ ਫਾਰਮ ਹਾਊਸ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਆਈ.ਪੀ.ਸੀ. ਦੀਆਂ ਕਈ ਧਾਰਾਵਾਂ ਲਗਾਈਆਂ ਹਨ ਪੁਲਿਸ ਨੇ ਜਾਅਲੀ ਆਧਾਰ ਕਾਰਡ ਬਣਾਉਣ ਵਾਲੇ ਮੁਲਜ਼ਮਾਂ ਵਿਰੁੱਧ ਆਈਪੀਸੀ ਦੀ ਧਾਰਾ 420 ਭਾਵ ਧੋਖਾਧੜੀ ਕਰਨ ਦੀ ਕੋਸ਼ਿਸ਼, ਆਈਪੀਸੀ ਦੀ ਧਾਰਾ 448 ਭਾਵ ਟਰੇਸ ਪਾਸਿੰਗ, ਆਈਪੀਸੀ ਦੀ ਧਾਰਾ 465, 468,471 ਤਹਿਤ ਕੇਸ ਨੰਬਰ 7 ਦਰਜ ਕੀਤਾ ਹੈ। ਇਹ ਕਾਰਵਾਈ ਫਾਰਮ ਹਾਊਸ ਦੇ ਮੈਨੇਜਰ ਸ਼ਸ਼ੀਕਾਂਤ ਦੇ ਬਿਆਨ ‘ਤੇ ਹੋਈ ਹੈ। ਦੋਵੇਂ ਮੁਲਜ਼ਮ ਫਾਜ਼ਿਲਕਾ ਦੇ ਪਿੰਡ ਰਾਮਪੁਰਾ, ਨਰਾਇਣਪੁਰਾ ਦੇ ਵਸਨੀਕ ਹਨ। ਦੋਸ਼ੀਆਂ ਦੀ ਪਛਾਣ ਅਜੇਸ਼ ਕੁਮਾਰ ਪੁੱਤਰ ਓਮ ਪ੍ਰਕਾਸ਼ ਗਿੱਲਾ (23) ਅਤੇ ਗੁਰਸੇਵਕ ਸਿੰਘ ਤੇਜਾ ਸਿੰਘ ਸਿੱਖ (23) ਵਜੋਂ ਹੋਈ ਹੈ।

Leave a Reply

Your email address will not be published. Required fields are marked *