ਜੇਲ ਵਿਚ ਬੰਦ ਸਿੱਧੂ ਮੂਸੇਵਾਲਾ ਦੇ ਮੁਲਜ਼ਮਾਂ ਕੋਲੋਂ ਮੋਬਾਈਲ ਫ਼ੋਨ ਬਰਾਮਦ

ਕੇਂਦਰੀ ਜੇਲ ਸ੍ਰੀ ਗੋਇੰਦਵਾਲ ਸਾਹਿਬ ਮੁੜ ਵਿਵਾਦਾਂ ਵਿਚ ਹੈ। ਜੇਲ ਵਿਚ ਬੰਦ ਗੈਂਗਸਟਰਾਂ ਕੋਲੋਂ ਮੋਬਾਈਲ ਫ਼ੋਨ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜੇਲ ਵਿਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁਲਜ਼ਮ ਕੇਸ਼ਵ ਕੁਮਾਰ ਅਤੇ ਪਵਨ ਨੇਹਰਾ ਤੋਂ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ਮਗਰੋਂ ਪੁਲਿਸ ਵਲੋਂ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਮੁਲਜ਼ਮਾਂ ਨੂੰ ਪ੍ਰੀਜ਼ਨ ਐਕਟ 1894 ਦੀ ਧਾਰਾ 52ਏ ਤਹਿਤ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਇਕ ਓਪੋ ਕੰਪਨੀ ਅਤੇ ਇਕ ਰੈਡਮੀ ਕੰਪਨੀ ਦੇ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਪੁਲਿਸ ਨੇ ਇਹ ਮੋਬਾਈਲ ਕਬਜ਼ੇ ਵਿਚ ਲੈ ਲਏ ਹਨ। ਜਾਣਕਾਰੀ ਅਨੁਸਾਰ ਪਵਨ ਨਹਿਰਾ ‘ਤੇ ਧਾਰਾ 302 ਤੋਂ ਇਲਾਵਾ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਤਹਿਤ ਦਿੱਲੀ ਤੋਂ ਇਲਾਵਾ ਹੋਰ ਵੱਖ-ਵੱਖ ਥਾਣਿਆਂ ਵਿਚ ਕਈ ਅਪਰਾਧਿਕ ਮਾਮਲੇ ਦਰਜ ਹਨ। ਇਸ ਦਾ ਭਰਾ ਗੈਂਗਸਟਰ ਸੰਪਤ ਨਹਿਰਾ ਜੋ ਕੈਨੇਡਾ ਵਿਚ ਮੌਜੂਦ ਹੈ, ਵਿਰੁਧ ਵੀ ਕਈ ਮਾਮਲੇ ਦਰਜ ਹਨ ਅਤੇ ਪੁਲਿਸ ਨੂੰ ਲੰਮੇ ਸਮੇਂ ਤੋਂ ਲੋੜੀਂਦਾ ਹੈ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਨਾਮਜ਼ਦ ਮੁਲਜ਼ਮ ਕੇਸ਼ਵ ਕੁਮਾਰ ਵਿਰੁਧ ਵੀ ਥਾਣਾ ਮਾਨਸਾ ਵਿਖੇ 302 ਧਾਰਾ ਤਹਿਤ ਮਾਮਲਾ ਦਰਜ ਹੈ।

Leave a Reply

Your email address will not be published. Required fields are marked *