CM ਕੇਜਰੀਵਾਲ ਦੀ ਰਿਹਾਇਸ਼ ‘ਤੇ ਹੋਈ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡੀ ਮੀਟਿੰਗ, ਪਾਰਟੀ ਦੇ ਕਈ ਸੀਨੀਅਰ ਆਗੂ ਸੀ ਮੌਜੂਦ

ਨਵੀਂ ਦਿੱਲੀ – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੌਰਾਨ ਪੰਜਾਬ ‘ਚ ਲੋਕ ਸਭਾ ਸੀਟਾਂ ਦੇ ਉਮੀਦਵਾਰਾਂ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਵੱਡੀ ਮੀਟਿੰਗ ਹੋਈ। ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਸੰਗਠਨ ਦੇ ਜਨਰਲ ਸਕੱਤਰ ਸੰਦੀਪ ਪਾਠਕ ਅਤੇ ਹੋਰ ਵੱਡੇ ਆਗੂ ਮੌਜੂਦ ਸਨ। ‘ਆਪ’ ਨੇ ਅਜੇ ਤੱਕ ਪੰਜਾਬ ‘ਚ ਕਾਂਗਰਸ ਨਾਲ ਗਠਜੋੜ ਨਹੀਂ ਕੀਤਾ ਹੈ। ਪਾਰਟੀ ਦੇ ਸੀਨੀਅਰ ਨੇਤਾਵਾਂ ਵਿਚਕਾਰ ਗੱਲਬਾਤ ਦੇ ਕਈ ਦੌਰ ਹੋ ਚੁੱਕੇ ਹਨ, ਹਾਲਾਂਕਿ ਗਠਜੋੜ ਦੇ ਅਧਿਕਾਰਤ ਐਲਾਨ ਦੀ ਫਿਲਹਾਲ ਉਡੀਕ ਹੈ।

Leave a Reply

Your email address will not be published. Required fields are marked *